ਲੁਧਿਆਣਾ : ਨਿੱਜੀ ਕੰਪਨੀ ਦੀ ਬੱਸ ਨੇ ਰਾਹਗੀਰ ਨੂੰ ਕੁਚਲ ਦਿੱਤਾ। ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਹਾਲੇ ਪਛਾਣ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਹੈ, ਜਿਸ ਦਾ ਕੱਦ 5' 7'', ਰੰਗ ਸਾਂਵਲਾ, ਨੀਲੀ ਪੈਂਟ ਅਤੇ ਚਿੱਟੀ ਕਮੀਜ਼ ਪਾਈ ਹੋਈ ਹੈ। ਜ਼ਿਕਰਯੋਗ ਹੈ ਕਿ ਵਿਅਕਤੀ ਪਾਸੋਂ ਕੋਈ ਸ਼ਨਾਖ਼ਤੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਦੇ ਆਧਾਰ 'ਤੇ ਪਛਾਣ ਹੋ ਸਕੇ। ਜਾਣਕਾਰੀ ਅਨੁਸਾਰ ਇਸ ਵਿਅਕਤੀ ਨੂੰ ਚੀਮਾ ਚੌਕ ਨੇੜੇ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਦੀ ਬੱਸ ਦੇ ਹੇਠਾਂ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦੀ ਲਾਸ਼ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ।