Friday, November 22, 2024
 

ਪੰਜਾਬ

7 ਜਨਵਰੀ ਤੋਂ ਹੋਵੇਗੀ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ

December 29, 2020 08:59 PM
ਕਿਹਾ, ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ
 
ਲੁਧਿਆਣਾ ਵਿਖੇ 7 ਅਤੇ 28 ਜਨਵਰੀ ਨੂੰ ਕਰਵਾਏ ਜਾਣਗੇ ਦੋ ਸਮਾਗਮ
 
ਲੁਧਿਆਣਾ : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਿਕਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ ਸਾਮਾਨ ਹੋਵੇਗਾ ਅਤੇ ਹਰੇਕ ਕਿੱਟ ਦੀ ਵਰਤੋਂ 70 ਤੋਂ 80 ਨੌਜਵਾਨ ਕਰ ਸਕਣਗੇ।
ਸ੍ਰੀ ਬਿੰਦਰਾ ਨੇ ਅੱਗੇ ਦੱਸਿਆ ਕਿ ਇਹ ਮੁਹਿੰਮ ਅਧਿਕਾਰਤ ਤੌਰ ’ਤੇ 7 ਜਨਵਰੀ, 2020 ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀ ਜਾਵੇਗੀ, ਜਿੱਥੇ ਜ਼ਿਲਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮਗਰੋਂ 28 ਜਨਵਰੀ ਨੂੰ ਇਕ ਹੋਰ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਦੋਵੇਂ ਸਮਾਗਮ ਬੱਚਤ ਭਵਨ, ਲੁਧਿਆਣਾ ਵਿਖੇ ਕਰਵਾਏ ਜਾਣਗੇ।
ਚੇਅਰਮੈਨ ਨੇ ਦੱਸਿਆ ਕਿ ਇਨਾਂ ਦੋਵਾਂ ਸਮਾਗਮਾਂ ਦੌਰਾਨ ਜ਼ਿਲਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਕਵਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈੱਕ, ਏਵਨ ਸਾਈਕਲਜ਼, ਕੰਗਾਰੂ ਇੰਡਸਟਰੀਜ਼, ਹਾਈਵੇਅ ਇੰਡਸਟਰੀਜ਼, ਕੇ.ਜੇ. ਫੌਰਜਿੰਗਜ਼ ਆਦਿ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ ਨੂੰ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ।
ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਕਰ ਕਿਸੇ ਯੂਥ ਕਲੱਬ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜ ਭਲਾਈ ਦੇ ਕਾਰਜਾਂ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਉਹ ਈਮੇਲ ਆਈਡੀ 0. ਜਾਂ ਫੋਨ ਨੰਬਰ 95772-00003 ਉਤੇ ਫੋਟੋਆਂ/ਦਸਤਾਵੇਜ਼ਾਂ ਸਮੇਤ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਅਪਲਾਈ ਕਰਨ ਮਗਰੋਂ ਉਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਤਰੱਕੀ ਲਈ ਵਚਨਬੱਧ ਹੈ। ਉਨਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਖੇਡ ਜਗਤ ਨੂੰ ਕਈ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe