Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ 🧪😷

December 29, 2020 10:05 PM
ਚੰਡੀਗੜ : ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮਿ੍ਰਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10, 000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ ਮਰੀਜ਼ ਠੀਕ ਹੋ ਗਏ ਅਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਪਾਜੇਟਿਵ ਮਰੀਜਾਂ ਲਈ ਸਮਰਪਿਤ ਲੇਬਰ ਰੂਮ ਅਤੇ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੇ ਗਏ ਹਨ। ਵਿਭਾਗ ਨੇ ਕੋਵਿਡ-19 ਸਥਿਤੀ ਦੇ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਪਛਾਣ ਕਰਨ ਅਤੇ ਲੋੜ ਪੈਣ ‘ਤੇ ਉਨਾਂ ਨੂੰ ਵਾਧੂ ਸਰੋਤ ਮੁਹੱਈਆ ਕਰਵਾਉਣ ਲਈ 76 ਮਾਪਦੰਡਾਂ ਦੇ ਪੈਮਾਨੇ ‘ਤੇ ਤਕਰੀਬਨ 250 ਨਿੱਜੀ ਹਸਪਤਾਲਾਂ ਦਾ ਵਿਆਪਕ ਸਰਵੇਖਣ ਕੀਤਾ। ਸੂਬਾ ਸਰਕਾਰ ਵਲੋਂ ਕੋਵਿਡ -19 ਮਹਾਂਮਾਰੀ ਦੇ ਪ੍ਰਬੰਧਨ ਲਈ ਸੁਪਰ ਸਪੈਸਲਿਸਟ ਤੇ ਮਾਹਰ ਡਾਕਟਰਾਂ, ਨਰਸਾਂ ਅਤੇ ਹੋਰ ਪੈਰਾਮੈਡਿਕਸ ਦੀਆਂ 1822 ਅਸਾਮੀਆਂ ਵਿਸੇਸ ਤੌਰ ‘ਤੇ ਮਨਜੂਰ ਕੀਤੀਆਂ ਗਈਆਂ। ਇਕ ਮਾਹਰ ਸਮੂਹ ਸੂਬੇ ਵਿਚ ਤੀਜੇ ਦਰਜੇ ਦੀ ਸੇਵਾਵਾਂ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਦਾ ਹੈ। ਸੂਬੇ ਵਿੱਚ ਟੈਸਟਿੰਗ ਵਿੱਚ ਤੇਜੀ ਲਿਆਉਣ ਵਾਸਤੇ ਆਰਟੀ-ਪੀਸੀਆਰ ਟੈਸਟਿੰਗ ਲਈ ਪ੍ਰਤੀ ਦਿਨ 26500 ਟੈਸਟਾਂ ਦੀ ਸਮਰੱਥਾ ਵਾਲੀਆਂ ਸੱਤ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 27, 34, 826 ਟੈਸਟ ਕੀਤੇ ਜਾ ਚੁੱਕੇ ਹਨ।
 

Have something to say? Post your comment

Subscribe