Friday, November 22, 2024
 

ਪੰਜਾਬ

ਪੰਜਾਬ ਵਾਸੀਆਂ ਲਈ ਨਿਊ ਚੰਡੀਗੜ 'ਚ ਘਰ ਬਣਾਉਣ ਦਾ ਮੌਕਾ 🏡

December 29, 2020 10:11 PM
ਚੰਡੀਗੜ : ਪੰਜਾਬ ਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ ਵਿਖੇ 289 ਰਿਹਾਇਸੀ ਪਲਾਟਾਂ ਦੀ ਅਲਾਟਮੈਂਟ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ। ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ, 300 ਗਜ, 400 ਗਜ, 450 ਗਜ, 500 ਗਜ, 1000 ਗਜ ਅਤੇ 2000 ਗਜ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜੀ ਦੇਣ ਵਿੱਚ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ ਦੇ ਸਾਰੇ ਆਮ ਸ਼੍ਰੇਣੀ ਦੇ ਨਾਗਰਿਕਾਂ (ਵਿਦੇਸਾਂ ਵਿੱਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲੀ ਹੈ, ਜਿਨਾਂ ਦੀ ਉਮਰ ਸਕੀਮ ਵਿੱਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿੱਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ। ਇਨਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕਮਿ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨਾਂ ਦਾ ਦੇਸ ਵਿੱਚ ਆਪਣਾ ਜਾਂ ਉਨਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।
ਬੁਲਾਰੇ ਨੇ ਦੱਸਿਆ ਕਿ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸ਼ਗੀ ਵਜੋਂ ਜਮਾ ਕੀਤੀ ਜਾਣੀ ਹੈ ਜਦਕਿ ਲੈਟਰ ਆਫ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸਤਾਂ ਰਾਹੀਂ ਜਮਾ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਕਮੁਸਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ ’ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।
ਇਸ ਸਕੀਮ ਦਾ ਬਰੋਸਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜ਼ੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿੱਚ ਜਮਾ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ .. ਵੈਬਸਾਈਟ ’ਤੇ ਵੀ ਜਾ ਕੇ ਆਨਲਾਈਨ ਅਰਜੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe