Friday, November 22, 2024
 

ਰਾਸ਼ਟਰੀ

ਕੜਾਕੇ ਦੀ ਠੰਡ ਵਿੱਚ ਰਹੇਗਾ ਨਵਾਂ ਸਾਲ, ਕਈ ਸੂਬਿਆਂ 'ਚ ਅਲਰਟ ਜਾਰੀ 🥶 🌨

December 30, 2020 09:07 AM

ਨਵੀਂ ਦਿੱਲੀ : ਪੋਹ ਦੇ ਮਹੀਨੇ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ ਪਰ ਹੁਣ ਕੁਝ ਦਿਨਾਂ ਤੋਂ ਕੜਾਕੇ ਦੀ ਠੰਡ ਦੇ ਨਾਲ-ਨਾਲ ਧੁੰਦ ਵੀ ਪੈ ਰਹੀ ਹੈ। ਅੱਜ ਤੋਂ ਦਿੱਲੀ, ਪੰਜਾਬ, ਹਰਿਆਣਾ, ਰਾਸਜਥਾਨ ਦੇ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਠੰਡ ਦੇ ਨਾਲ ਸੀਤ ਲਹਿਰ ਦਾ ਦੌਰ ਚੱਲ ਸਕਦਾ ਹੈ।
ਸੀਤ ਲਹਿਰ ਕਾਰਨ ਅੱਜ ਤੋਂ ਇਕ ਜਨਵਰੀ ਤਕ ਵੱਧ ਤੋਂ ਵੱਧ ਤਾਪਮਾਨ ਤਿੰਨ ਤੋਂ 5 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਤੇ 6 ਜਨਵਰੀ ਦਰਮਿਆਨ ਦਿੱਲੀ ਤੇ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਵੀ ਹੋ ਸਕਦੀ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਉੱਤਰ ਪ੍ਰਦੇਸ਼ 'ਚ ਕੁਝ ਖੇਤਰਾਂ 'ਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। 30-31 ਦਸੰਬਰ ਦੌਰਾਨ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਦੇ ਹਿੱਸਿਆਂ ਤੇ ਓੜੀਸਾ 'ਚ ਕੁਝ ਸਥਾਨਾਂ 'ਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ 'ਚ ਘੱਟੋ ਘੱਟ ਤਾਪਮਾਨ 'ਚ 3-5 ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਹੋ ਸਕਦੀ ਹੈ। ਉਸ ਤੋਂ ਬਾਅਦ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਮਾਮੂਲੀ ਵਾਧਾ ਹੋਵੇਗਾ। ਜ਼ਿਕਰਯੋਗ ਹੈ ਕਿ ਹਿਮਾਲਿਆ ਤੋਂ ਮੈਦਾਨੀ ਇਲਾਕਿਆਂ ਵੱਲੋਂ ਠੰਡੀਆਂ ਹਵਾਵਾਂ ਚੱਲਣ ਕਾਰਨ ਦਿੱਲੀ ਦੇ ਹਿੱਸਿਆਂ 'ਚ ਅਗਲੇ ਚਾਰ ਦਿਨ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe