ਚੰਡੀਗੜ੍ਹ : ਬੀਤੇ ਕੁੱਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਧਾਰਮਕ ਨਿਸ਼ਾਨ ਵਾਲਾ ਸ਼ਾਲ ਆਪਣੇ ਉਪਰ ਲੈ ਕੇ ਵਿਵਾਦ ਛੇੜ ਲਿਆ ਸੀ, ਇਸ ਸਬੰਧੀ ਅੱਜ ਨਵਜੋਤ ਸਿੱਧੂ ਨੇ ਲੋਕਾਂ ਤੋ ਮਾਫ਼ੀ ਮੰਗ ਕੇ ਮਾਮਲ ਸ਼ਾਂਤ ਕਰ ਦਿਤਾ ਹੈ।
ਜਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਬੀਤੇ ਦਿਨ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ ਹੋ ਰਹੀ ਸੀ, ਜਿਸ 'ਤੇ ਸਿੱਖ ਜਗਤ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਮੋਟਰਸਾਈਕਲ ਤੇ ਸਕੂਟਰੀ ਦੀ ਆਹਮੋ ਸਾਹਮਣੀ ਟੱਕਰ, ਹੋਈ ਮੌਤ 🛵🏍
ਅੱਜ ਮਾਮਲਾ ਖ਼ਤਮ ਕਰਦੇ ਹੋਏ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਮੁਆਫੀ ਮੰਗੀ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਸੀ ਅਤੇ ਨਵਜੋਤ ਸਿੱਧੂ ਨੂੰ ਮਾਫ਼ੀ ਮੰਗਣ ਲਈ ਵੀ ਕਿਹਾ ਸੀ, ਜਿਸ ਉਤੇ ਅੱਜ ਨਵਜੋਤ ਸਿੰਘ ਸਿੱਧੂ ਨੇ ਮਾਫੀ ਮੰਗ ਕੇ ਮਾਮਲਾ ਸ਼ਤਾਂ ਕਰ ਦਿਤਾ ਹੈ।