ਨਵੀਂ ਦਿੱਲੀ : ਖੇਤੀ ਵਿਰੋਧੀ ਬਿਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਕੇਂਦਰ ਖ਼ਿਲਾਫ਼ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਕਿਸਾਨਾਂ ਦੀਆਂ ਜਾਨਾਂ ਜਾਣ ਦੀਆਂ ਖਬਰਾਂ ਰੁਕ ਨਹੀਂ ਰਹੀਆਂ। ਚਾਹੇ ਖੁਦਕੁਸ਼ੀ ਹੋਵੇ, ਬਿਮਾਰੀ ਹੋਣ ਕਾਰਨ ਜਾਂ ਸੜਕ ਹਾਦਸੇ 'ਚ ਪਰ ਹੁਣ ਤੱਕ 50 ਦੇ ਕਰੀਬ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ। ਬੁੱਧਵਾਰ ਦੀ ਚੜ੍ਹਦੀ ਸਵੇਰ ਬਠਿੰਡਾ ਦੇ ਪਿੰਡ ਭਾਦੜਾਂ ਦੇ ਰਹਿਣ ਵਾਲੇ 31 ਸਾਲਾ ਨੌਜਵਾਨ ਜਗਸੀਰ ਸਿੰਘ ਨੂੰ ਟਿੱਕਰੀ ਬਾਰਡਰ 'ਤੇ ਸੜਕ ਪਾਰ ਕਰਦੇ ਹੋਏ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਤੇ ਉਹ ਜ਼ਖਮੀਂ ਹੋ ਗਿਆ।
ਇਹ ਵੀ ਪੜ੍ਹੋ : ਮੋਟਰਸਾਈਕਲ ਤੇ ਸਕੂਟਰੀ ਦੀ ਆਹਮੋ ਸਾਹਮਣੀ ਟੱਕਰ, ਹੋਈ ਮੌਤ 🛵🏍
ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਹਾਦਸੇ ਨੂੰ ਲੈ ਕੇ ਜਿੱਥੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਕੇਂਦਰ ਸਰਕਾਰ ਵਿਰੁੱਧ ਵੀ ਰੋਸ ਪਾਇਆ ਜਾ ਰਿਹਾ ਹੈ। ਜਿਹੜੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰ 'ਤੇ ਸਰਕਾਰ ਨੂੰ ਜਗਾਉਣ ਲਈ ਦਿਨ ਰਾਤ ਪੂਰੇ ਇੱਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ।