ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5331 ਹੋ ਗਈ ਹੈ। ਬੁੱਧਵਾਰ ਨੂੰ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ 9 ਮਰੀਜ਼ ਦਮ ਤੋੜ ਗਏ ਹਨ ਜਦਕਿ 368 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਰਨ ਵਾਲਿਆਂ 'ਚ ਗੁਰਦਾਸਪੁਰ 2, ਹੁਸ਼ਿਆਰਪੁਰ 2, ਲੁਧਿਆਣਾ 2, ਪਟਿਆਲਾ 2 ਤੇ ਫਿਰੋਜ਼ਪੁਰ ਤੋਂ 1 ਸ਼ਾਮਿਲ ਹਨ। ਇਸ ਤੋਂ ਇਲਾਵਾ 324 ਮਰੀਜ਼ ਕੋਰੋਨਾ ਮੁਕਤ ਹੋਏ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 66 ਹਜ਼ਾਰ 239 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 57 ਹਜ਼ਾਰ 043 ਹੋ ਗਿਆ ਹੈ।
ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 38 ਲੱਖ 78 ਹਜ਼ਾਰ 599 (38, 78, 599) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 3865 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 73 ਮਰੀਜ਼ ਆਕਸੀਜਨ ਸਹਾਰੇ ਹਨ ਤੇ 16 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 5331 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਲੁਧਿਆਣਾ 3 'ਤੇ ਪਟਿਆਲਾ ਤੋਂ 3 ਆਈਸੀਯੂ ਭੇਜੇ ਗਏ ਹਨ। ਇਸ ਦੇ ਇਲਾਵਾ ਲੁਧਿਆਣਾ 1 ਤੇ ਪਟਿਆਲਾ ਤੋਂ 1 ਵੈਂਟੀਲੇਟਰ 'ਤੇ ਪਾਏ ਗਏ ਹਨ। ਪੂਰੇ ਪੰਜਾਬ 'ਚੋਂ 22 ਹਜ਼ਾਰ 211 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ।