ਮੈਡਿਸਨ : ਅਮਰੀਕਾ ਵਿਚ ਹੋਈਆਂ ਚੋਣਾਂ ਵਿਚ ਹਾਰ ਮਗਰੋ ਮਿਸਟਰ ਟਰੰਪ ਨੂੰ ਆਪਣੀ ਹਾਰ ਮਨਜੂਰ ਨਹੀ ਹੋ ਰਹੀ। ਪਹਿਲਾਂ ਦੀ ਤਰ੍ਹਾਂ ਹੁਣ ਫਿਰ ਟਰੰਪ ਨੇ ਚੋਣ ਨਤੀਜੇ ਨੂੰ ਇਕ ਵਾਰ ਫਿਰ ਅਦਾਲਤ ਵਿਚ ਚੁਨੌਤੀ ਦਿਤੀ ਹੈ। ਜਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੇ ਸੁਪਰੀਮ ਕੋਰਟ ਤੋਂ ਵਿਸਕਾਨਸਿਨ ਸੂਬੇ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ ਹੈ। ਰਾਸ਼ਟਰਪਤੀ ਅਹੁਦੇ ਲਈ ਹੋਏ ਚੋਣ ਵਿਚ ਟਰੰਪ ਨੂੰ ਇਸ ਸੂਬੇ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਦੇ ਹੱਥੋਂ 21 ਹਜ਼ਾਰ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਦੇ ਬਾਅਦ ਟਰੰਪ ਦੇ ਪ੍ਰਚਾਰ ਮੁਹਿੰਮ ਦਲ ਨੇ ਸੂਬੇ ਦੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਡੇਨ ਅਤੇ ਮਿਲਵਾਕੀ ਕਾਉਂਟੀ ਦੇ 2, 21, 000 ਤੋਂ ਵੱਧ ਵੋਟਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਇਨ੍ਹਾਂ ਦੋਨਾਂ ਕਾਉਂਟੀ ਵਿਚ ਡੈਮੋਕ੍ਰੇਟਿਕ ਪਾਰਟੀ ਨੂੰ ਭਾਰੀ ਸਮਰਥਨ ਮਿਲਿਆ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਇਨ੍ਹਾਂ ਦੋਨਾਂ ਕਾਉਂਟੀ ਦੀ ਵੋਟ ਗਿਣਤੀ ਵਿਚ ਹੇਰਾ ਫੇਰੀ ਕੀਤਾ ਗਈ ਹੈ। ਹਾਲਾਂਕਿ ਸੂਬੇ ਦੀ ਸੁਪਰੀਮ ਕੋਰਟ ਨੇ ਇਸ ਨੂੰ ਖ਼ਾਰਿਜ ਕਰ ਦਿਤਾ ਸੀ।