Friday, November 22, 2024
 

ਚੰਡੀਗੜ੍ਹ / ਮੋਹਾਲੀ

ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਇਕਾਈਆਂ ‘ਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਸੋਨੀ 💪🏻

January 03, 2021 09:40 AM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਵਿਖੇ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜਿਲ੍ਹਾ ਇੱਕ ਉਤਪਾਦ’ (ODOP) `ਤੇ ਅਧਾਰਿਤ ਹੈ। ਸੋਨੀ ਨੇ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾ `ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।

 

Have something to say? Post your comment

Subscribe