Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

1 ਕਿਲੋ ਹੈਰੋਇਨ ਬਰਾਮਦ

May 04, 2019 06:50 PM

ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਮਦੇਨਜ਼ਰ ਖੰਨਾ ਪੁਲਿਸ ਵਲੋ ਜੀ.ਟੀ ਰੋਡ ਪਿੰਡ ਲਿਬੜਾ ਵਿਖੇ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਕਾਰ ਵੈਗਨਰ ਨੰਬਰ ਡੀ.ਐੱਲ-01-ਆਰ.ਟੀ.ਬੀ-7451 ਜਿਸ ਵਿਚ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਉਕਤ ਸਟੈਟਿਕ ਸਰਵੈਲੈਂਸ ਟੀਮ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਬੈਰੀਕੇਡ ਦੀ ਮਦਦ ਨਾਲ ਰੋਕਿਆ ਗਿਆ। ਕਾਰ ਚਲਾਕ ਨੇ ਅਪਣਾ ਨਾਮ ਗਜਿੰਦਰ ਗੌਤਮ ਪੁੱਤਰ ਚੰਦਰਪਾਲ ਅਤੇ ਦੂਸਰੇ ਵਿਅਕਤੀ ਨੇ ਅਪਣਾ ਨਾਮ ਜੈਕਬ ਪੁੱਤਰ ਰੋਬਟ ਦਸਿਆ। ਤਲਾਸ਼ੀ ਦੌਰਾਨ ਕਾਰ ਵਿਚ ਪਏ ਕਾਲੇ ਰੰਗ ਦੇ ਬੈਗ ਵਿਚੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਸਬੰਧੀ ਉਕਤ ਵਿਅਕਤੀਆਂ ਵਿਰੁਧ ਮੁੱਕਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

 

Have something to say? Post your comment

Subscribe