ਅੰਮ੍ਰਿਤਸਰ : ਸੀਨੀਅਰ ਕਾਂਗਰਸੀ ਲੀਡਰ, ਵਿਧਾਇਕ ਤੇ ਸਾਬਕਾ ਕਿ੍ਰਕਟਰ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਪਰੰਤੂ ਦਿੱਲੀ ਦੇ ਬਾਰਡਰਾਂ ’ਤੇ ਅੰਦੋਲਨਕਾਰੀ ਕਿਸਾਨਾਂ ਦੀ ਜਾ ਰਹੀ ਜਾਨ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਤੇ ਉਨ੍ਹਾਂ ਦੀ ਲੋਕਤੰਤਰਿਕ ਆਵਾਜ਼ ਨੂੰ ਦੇਸ਼ ਵਿਰੋਧੀ ਗਰਦਾਨ ਕੇ ਕਾਰਪੋਰੇਟਾਂ ਦੇ ਹਿਤਾਂ ਦੀ ਰਾਖੀ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਵੱਲ ਵੱਧ ਰਹੀ ਹੈ।