Friday, November 22, 2024
 

ਪੰਜਾਬ

ਕਿਸਾਨਾਂ ਵਲੋਂ ਹਰਸਿਮਰਤ ਬਾਦਲ ਦਾ ਵਿਰੋਧ, ਬੀਬਾ ਨੇ ਕੈਪਟਨ ਉਤੇ ਕੱਢੀ ਭੜਾਸ

January 03, 2021 10:12 PM

ਕਿਸਾਨੀ ਸੰਘਰਸ਼ ਵਿਚ ਜਾਨ ਗਵਾਉਣ ਵਾਲੇ ਦੇ ਪਰਵਾਰ ਨੇ ਮਿਲਣੋ ਮਨਾਂ ਕੀਤਾ
 
ਬੁਢਲਾਡਾ : ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ ਅਤੇ ਰੱਖੇ ਪ੍ਰੋਗਰਾਮਾਂ ਵਿਚੋਂ ਚਾਰ ਪਿੰਡਾਂ ਵਿਚ ਪਹੁੰਚ ਨਾ ਸਕੇ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਦੌਰੇ ਦੌਰਾਨ ਜਿੱਥੇ ਨਾਅਰੇਬਾਜ਼ੀ ਕੀਤੀ ਉੱਥੇ ਹੀ ਉਨ੍ਹਾਂ ਦੇ ਕਾਫਲੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਦੀ ਮੁਸਤੈਦੀ ਕਾਰਨ ਉਨ੍ਹਾਂ ਦੇ ਕਾਫਲੇ ਨੂੰ ਸੁਰੱਖਿਅਤ ਅੱਗੇ ਭੇਜਿਆ ਗਿਆ। ਇਹ ਦੌਰਾ ਉਨ੍ਹਾਂ ਦਾ ਅੱਜ ਹਲਕੇ ਦੇ ਪਿੰਡਾਂ ਵਿਚ ਸ਼ਹੀਦ ਹੋਏ ਕਿਸਾਨਾਂ ਅਤੇ ਮਿ੍ਰਤਕਾ ਦੇ ਪਰਿਵਾਰਕ ਮੈਂਬਰਾ ਨਾਲ ਹਮਦਰਦੀ ਪ੍ਰਗਟ ਕਰਨ ਲਈ ਰੱਖਿਆ ਹੋਇਆ ਸੀ।
   ਜ਼ਿਕਰਯੋਗ ਹੈ ਕਿ ਪਿੰਡਾਂ ਅੰਦਰ ਜਿੱਥੇ ਭਾਰੀ ਪੁਲਿਸ ਫੋਰਸ ਤਾਈਨਾਤ ਕੀਤੀ ਹੋਈ ਸੀ ਪਰ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਤਹਿ ਕੀਤੇ ਗਏ ਸੱਤ ਪਿੰਡਾਂ ਦੇ ਪ੍ਰੋਗਰਾਮਾਂ ਵਿਚੋਂ ਸਿਰਫ ਤਿੰਨ ਪਿੰਡਾਂ ਤੱਕ ਹੀ ਉਹ ਜਾ ਸਕੇ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਪਿੰਡ ਗੁੱੜਦੀ, ਬੱਛੂਆਣਾ, ਧਰਮਪੁਰਾ, ਬਰ੍ਹੇ, ਦੋਦੜਾ, ਬੋਹਾ ਅਤੇ ਭਾਦੜਾ ਵਿਖੇ ਜਾਣਾ ਸੀ ਪਰ ਪਿੰਡ ਦੋਦੜਾ ਅਤੇ ਭਾਦੜਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ, ਡਕੋਦਾ ਅਤੇ ਕਾਦੀਆਂ ਗਰੁੱਪ ਸਮੇਤ ਸਥਾਨਕ ਲੋਕਾਂ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਭਾਰੀ ਵਿਰੋਧ ਕੀਤਾ ਗਿਆ ਜਿਸ ਕਾਰਨ ਬੀਬੀ ਬਾਦਲ ਪਿੰਡ ਭਾਦੜਾ, ਦੋਦੜਾ ਅਤੇ ਬੋਹਾ ਵਿਖੇ ਹੀ ਪਹੁੰਚ ਸਕੇ। ਇਸ ਦੌਰਾਨ ਪਿੰਡ ਧਰਮਪੁਰਾ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਪਿਆਰਾ ਸਿੰਘ ਦੇ ਪਰਿਵਾਰ ਵੱਲੋਂ ਵੀ ਸੁਨੇਹਾ ਭੇਜ ਕੇ ਬੀਬਾ ਬਾਦਲ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸਦੀ ਪੁਸ਼ਟੀ ਪਰਵਾਰ ਦੇ ਨਜ਼ਦੀਕੀ ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਆਗੂ ਵਸਾਵਾ ਸਿੰਘ ਨੇ ਕੀਤੀ ਹੈ।
   ਦੂਜੇ ਪਾਸੇ ਦੌਰੇ ਦੋਰਾਨ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਦਾ ਵਿਰੋਧ ਸਿਆਸੀ ਵਿਰੋਧੀ ਪਾਰਟੀਆਂ ਦੀ ਇਕ ਚਾਲ ਹੈ। ਉਨ੍ਹਾਂ ਭੰਡੀ ਪ੍ਰਚਾਰ ਕਰਨ ਵਾਲੀ ਭਾਜਪਾ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਤੀ ਕਾਨੂੰਨ ਸੰਬੰਧੀ ਸ਼ਮੂਲੀਅਤ ਸਪੱਸ਼ਟ ਕਰਨ ਜਦਕਿ ਦੂਸਰੇ ਪਾਸੇ ਕਾਨੂੰਨ ਪਾਸ ਕਰਨ ਦੀ ਸਹਿਮਤੀ ਕੈਪਟਨ, ਵਿੱਤ ਮੰਤਰੀ ਅਤੇ ਉਨ੍ਹਾਂ ਦੇ ਸਕੱਤਰ ਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਵੀ ਕਿਸਾਨਾਂ ਦੇ ਨਾਲ ਹੈ। ਮੈਂ ਮੰਤਰੀ ਮੰਡਲ ਛੱਡਿਆ, ਐੱਨ. ਡੀ. ਏ. ਛੱਡੀ, ਭਾਜਪਾ ਗੱਠਜੋੜ ਛੱਡਿਆ। ਅੱਜ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਕੇਂਦਰ ਸਰਕਾਰ ਖ਼ਿਲਾਫ਼ ਲੜ ਰਹੀ ਹਾਂ।
   ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਮੇਰੇ ਕਿਸੇ ਵੀ ਦਸਤਾਵੇਜ਼ ’ਤੇ ਦਸਤਖ਼ਤ ਨਹੀਂ ਹਨ। ਕਾਨੂੰਨ ਬਣਾਉਣ ਸਮੇਂ ਮੈਂ ਵਿਰੋਧ ਕੀਤਾ ਪਰ ਮੇਰੀ ਇੱਕ ਨਾ ਸੁਣੀ। ਜਿਸ ਕਰਕੇ ਮੈ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe