Friday, November 22, 2024
 

ਪੰਜਾਬ

Covid-19 : ਪੰਜਾਬ 'ਚ ਅੱਜ 12 ਮੌਤਾਂ, 210 ਨਵੇਂ ਮਾਮਲੇ

January 03, 2021 11:20 PM
ਚੰਡੀਗੜ੍ਹ : ਪੰਜਾਬ ਦੇ ਸਿਹਤ ਵਿਭਾਗ ਦੇ ਬੁਲੇਟਿਨ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਅੱਜ ਕੋਰੋਨਾ ਕਾਰਨ 12 ਮਰੀਜ਼ ਦਮ ਤੋੜ ਗਏ ਹਨ ਜਦਕਿ 210 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ 5376 ਮਰੀਜ਼ ਕੋਰੋਨਾ ਅੱਗੇ ਜਿੰਦਗੀ ਦੀ ਜੰਗ ਹਾਰ ਗਏ। ਮਰਨ ਵਾਲਿਆਂ ‘ਚ ਪਟਿਆਲਾ 3, ਹੁਸ਼ਿਆਰਪੁਰ 2, ਪਠਾਨਕੋਟ 2, ਫਿਰੋਜ਼ਪੁਰ 1, ਗੁਰਦਾਸਪੁਰ 1, ਜਲੰਧਰ 1, ਮਾਨਸਾ ਤੋਂ 1 ਸ਼ਾਮਿਲ ਹਨ। ਇਸਦੇ ਇਲਾਵਾ 262 ਮਰੀਜ਼ ਕੋਰੋਨਾ ਮੁਕਤ ਹੋਏ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 67 ਹਜ਼ਾਰ 219 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 58 ਹਜ਼ਾਰ 482 ਹੋ ਗਿਆ ਹੈ।
 ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 39 ਲੱਖ 55 ਹਜ਼ਾਰ 383 (39, 55, 383) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 3361 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 80 ਮਰੀਜ਼ ਆਕਸੀਜਨ ਸਹਾਰੇ ਹਨ ‘ਤੇ 9 ਵੈਂਟੀਲੇਟਰ ‘ਤੇ ਹਨ। ਪੂਰੇ ਪੰਜਾਬ ‘ਚੋਂ ਹੁਣ ਤੱਕ 5376 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ ‘ਚੋਂ ਆਕਸੀਜਨ ਸਪੋਰਟ ‘ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਲੁਧਿਆਣਾ 6 ‘ਤੇ ਪਟਿਆਲਾ ਤੋਂ 1 ਵੈਂਟੀਲੇਟਰ ‘ਤੇ ਪਾਏ ਗਏ ਹਨ। ਪੂਰੇ ਪੰਜਾਬ ‘ਚੋਂ 17 ਹਜ਼ਾਰ 642 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ। 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe