Saturday, November 23, 2024
 

ਚੰਡੀਗੜ੍ਹ / ਮੋਹਾਲੀ

ਮਿਊਂਸਪਲ ਚੋਣਾਂ ਦਾ ਬਿਗਲ ਵਜਦਿਆਂ ਹੀ ਲੋਕਾਂ ਦਾ ਉਤਸ਼ਾਹ ਵਧਿਆ

January 05, 2021 05:14 PM

ਮੋਹਾਲੀ :ਆਮ ਆਦਮੀ ਪਾਰਟੀ ਮੋਹਾਲੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਮੋਹਾਲੀ ਦੇ ਵਾਰਡ ਨੰਬਰ 09 ਤੋਂ ਡਿੰਪੀ ਵਾਲੀਆ, ਜਸਪਾਲ ਕੌਰ ਅਤੇ ਹਰਜਿੰਦਰ ਕੌਰ ਸਮੇਤ ਦਰਜਨ ਦੇ ਕਰੀਬ ਲੋਕ ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਅਤੇ ਆਪ ਆਗੂ ਵਨੀਤ ਵਰਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਵਕਤ ਸੰਬੋਧਨ ਕਰਦਿਆਂ ਜਿਲਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ‘ਆਪ’ ਵੱਲੋਂ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਦੀਆਂ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸ਼ੁਨਿਹਰੀ ਮੌਕਾ ਹੈ, ਛੋਟੇ ਛੋਟੇ ਪ੍ਰੋਜੈਕਟਾਂ ਰਾਹੀਂ ਕਰੋੜਾਂ ਰੁਪਏ ਦਾ ਘਪਲਾ ਹੁੰਦਾ ਹੈ, ਜਿਸਦਾ ਡਾਕਾ ਆਮ ਲੋਕਾਂ ਦੀ ਜੇਬ ਉੱਤੇ ਪੈਂਦਾ ਹੈ, ਜਿਸਤੋਂ ਕੇ ਲੋਕ ਅਣਜਾਣ ਰਹਿੰਦੇ ਹਨ। ਆਮ ਆਦਮੀ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਪਿਛਲੇ ਸਮੇਂ ਵਿੱਚ ਹੋਏ ਘੋਟਾਲਿਆਂ ਨੂੰ ਉਜਾਗਰ ਕਰੇਗੀ ਤੇ ਲੋਕਾਂ ਦਾ ਇਕ ਇਕ ਪੈਸੇ ਲੋਕ ਭਲਾਈ ਅਤੇ ਮੁਢਲੀਆਂ ਸਹੂਲਤਾਂ ਉੱਤੇ ਖਰਚ ਕੀਤਾ ਜਾਵੇਗਾ।

ਆਪ ਆਗੂ ਵਿਨੀਤ ਵਰਮਾ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਜਾਂਦੇ ਹਨ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਜ਼ਰੂਰੀ ਹੈ ਕਿ ਇਮਾਨਦਾਰ, ਪੜ੍ਹੇ ਲਿਖੇ ਤੇ ਯੋਗ ਵਿਅਕਤੀਆਂ ਨੂੰ ਆਪਣਾ ਪ੍ਰਤੀਨਿੱਧੀ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ’ਚੋਂ ਰਾਜਨੀਤਿਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਅਮਰਦੀਪ ਕੌਰ, ਬਲਾਕ ਪ੍ਰਧਾਨ ਗੱਜਣ ਸਿੰਘ, ਜਸਪਾਲ ਕਾਉਣੀ, ਮੋਹਨਜੀਤ ਵਾਲੀਆ ਸਮੇਤ ਕਈ ਵਲੰਟੀਅਰ ਸ਼ਾਮਲ ਸਨ।

 

Have something to say? Post your comment

Subscribe