Saturday, November 23, 2024
 

ਚੰਡੀਗੜ੍ਹ / ਮੋਹਾਲੀ

ਬਰਡ ਫਲੂ ਦਾ ਖਤਰਾ: ਪੰਜਾਬ ਸਰਕਾਰ ਨੇ ਪੋਲਟਰੀ ਦੇ ਆਯਾਤ 'ਤੇ ਲਾਈ ਪਾਬੰਦੀ 🐓🐔

January 09, 2021 11:27 AM
ਸੂਬੇ ਨੂੰ ‘ਕੰਟਰੋਲਡ ਏਰੀਆ’ ਐਲਾਨਿਆ 
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੁਆਂਢੀ ਸੂਬਿਆਂ ਵਿੱਚ ਪੰਛੀਆਂ ਸਮੇਤ ਪੋਲਟਰੀ ਨੂੰ ਪ੍ਰਭਾਵਤ ਕਰਨ ਵਾਲੇ ਏਵੀਅਨ ਇੰਫਲੂਐਂਜਾ (ਬਰਡ ਫਲੂ) ਦੇ ਫੈਲਾਅ ਦੇ ਮੱਦੇਨਜਰ ਸੂਬੇ ਨੂੰ ‘ਕੰਟਰੋਲਡ ਏਰੀਆਂ’ ਐਲਾਨਿਆ ਗਿਆ ਹੈ। ਇੱਕ ਹੋਰ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਵਲੋਂ 15 ਜਨਵਰੀ ਤੱਕ ਤੁਰੰਤ ਪ੍ਰਭਾਵ ਨਾਲ ਪੰਜਾਬ ਰਾਜ ਵਿੱਚ ਪੋਲਟਰੀ ਅਤੇ ਬਿਨਾ ਪ੍ਰੋਸੈਸ ਵਾਲੇ ਪੋਲਟਰੀ ਮੀਟ ਸਮੇਤ ਜੀਵਤ ਪੰਛੀਆਂ ਦੇ ਆਯਾਤ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਫੈਸਲੇ ਨੂੰ ਅਗਾਮੀ ਸਥਿਤੀ ਦੇ ਅਧਾਰ ‘ਤੇ ਵਿਚਾਰਿਆ ਜਾਵੇਗਾ। ਪਸੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੀ.ਕੇ ਜੰਜੂਆ ਨੇ ਦੱਸਿਆ ਕਿ ਏਵੀਅਨ ਇੰਫਲੂਐਂਜਾ ਦੇ ਫੈਲਾਅ ਨੂੰ ਰੋਕਣ/ਕੰਟਰੋਲ ਲਈ ਇਹ ਦੋਵੇਂ ਫੈਸਲੇ ਪਸੂ ਪਾਲਣ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਸਲਾਹ ਮਸਵਰਾ ਕਰਨ ਉਪਰੰਤ ਲਏ ਗਏ ਹਨ। 
 

Have something to say? Post your comment

Subscribe