Friday, November 22, 2024
 

ਸਿਆਸੀ

ਕੈਪਟਨ ਦਾ ਭਗਵੰਤ ਮਾਨ ਨੂੰ ਜਵਾਬ; ਝੂਠ ਨੇ ਤੁਹਾਡੀ ਸੰਸਦ ਮੈਂਬਰ ਵਜੋਂ ਨਾਕਾਬਲੀਅਤ ਦਾ ਪਰਦਾਫਾਸ਼ ਕੀਤਾ 🤨

January 09, 2021 11:26 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮਾਨ ਵਰਗੇ ਲੋਕ ਜਿਨਾਂ ਨੂੰ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਬਾਰੇ ਉੱਕਾ ਵੀ ਗਿਆਨ ਨਹੀਂ, ਰਾਜਨੀਤੀ ਵਿੱਚ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਇਕੋ-ਇਕ ਉਦੇਸ਼ ਤਹਿਤ ਬਿਨਾਂ ਕਿਸੇ ਤਰਕ ਤੋਂ ਬਿਆਨ ਦਿੰਦੇ ਰਹਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਕਾਨੂੰਨਾਂ ਨੂੰ ਚੁਣੌਤੀ ਦੇਣ ਲਈ ਲੋੜੀਂਦੀਆਂ ਪਟੀਸ਼ਨਾਂ ਨੂੰ ਪਹਿਲਾਂ ਹੀ ਤਿਆਰ ਕਰ ਲਿਆ ਹੈ ਅਤੇ ਇਨਾਂ ਨੂੰ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਢੁੱਕਵੇਂ ਸਮੇਂ ’ਤੇ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਆਪਣੇ ਬੌਸ ਵਾਂਗ ਮਾਨ ਵੀ ਝੂਠ ਬੋਲਣ ਤੇ ਧੋਖਾ ਦੇਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਚੁੱਕਾ ਹੈ ਪਰ ਅਜਿਹਾ ਕਰਦਿਆਂ ਉਸ ਨੇ ਸੰਵਿਧਾਨਕ ਤੇ ਵਿਧਾਨਕ ਪ੍ਰਕਿਰਿਆਵਾਂ ਬਾਰੇ ਹੋਛੇ ਬਿਆਨ ਦੇ ਕੇ ਸੰਸਦ ਮੈਂਬਰ ਵਜੋਂ ਆਪਣੀ ਨਾਕਾਬਲੀਅਤ ਦਾ ਪਰਦਾਫਾਸ਼ ਕਰ ਲਿਆ।
ਆਪ ਆਗੂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਭੇਜਣ ਦੇ ਮੁੱਦੇ ਉਤੇ ਮੁੱਖ ਮੰਤਰੀ ਤੇ ਰਾਜਪਾਲ ਵਿਚਾਲੇ ਮਿਲੀਭੁਗਤ ਦੇ ਦਾਅਵਿਆਂ ਉਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਨੇ ਤਾਂ ਸਰਵ ਸੰਮਤੀ ਨਾਲ ਐਕਟ ਪਾਸ ਕੀਤੇ। ਉਨਾਂ ਕਿਹਾ, ‘‘ਤੁਹਾਨੂੰ ਸੱਚਮੁੱਚ ਬਿਲਕੁਲ ਵੀ ਨਹੀਂ ਪਤਾ ਕਿ ਵਿਧਾਨਕ ਕੰਮ ਕਿਵੇਂ ਕੀਤੇ ਜਾਂਦੇ ਹਨ। ਉਨਾਂ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਮਹੱਤਵਪੂਰਨ ਮਾਮਲਿਆਂ ਉਤੇ ਆਪਣਾ ਮੂੰਹ ਬੰਦ ਹੀ ਰੱਖਿਆ ਕਰੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਲਵੋਗੇ ਤਾਂ ਇਹ ਤੁਹਾਡੀ ਬਹੁਤ ਵੱਡੀ ਗਲਤੀ ਹੈ ਕਿਉਕਿ ਹਰੇਕ ਪੰਜਾਬੀ ਤੁਹਾਡੇ ਫਰੇਬਾਂ ਅਤੇ ਕਿਸਾਨਾਂ ਨਾਲ ਕਮਾਏ ਧ੍ਰੋਹ ਨੂੰ ਦੇਖ ਚੁੱਕਾ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੁੱਦੇ ਉਤੇ ਪਹਿਲੇ ਦਿਨ ਤੋਂ ਇਕੋ ਸਟੈਂਡ ਲਿਆ ਗਿਆ ਹੈ ਜਿਸ ਉਤੇ ਉਹ ਹੁਣ ਤੱਕ ਕਾਇਮ ਹਨ ਪਰ ਆਪ ਤੇ ਅਕਾਲੀ ਦਲ ਦੋਵਾਂ ਵੱਲੋਂ ਵਾਰ-ਵਾਰ ਇਸ ਮੁੱਦੇ ਉਤੇ ਯੂ.ਟਰਨ ਲਏ ਜਾਂਦੇ ਰਹੇ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe