Saturday, November 23, 2024
 

ਪੰਜਾਬ

ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਸਮਾਗਮ🙏🏽

January 11, 2021 11:06 AM
12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ 
 
ਗੁਰਦਾਸਪੁਰ : ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਵਿਚ 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨਾਂ ਜਿਲਾ ਵਾਸੀਆਂ ਨੂੰ ਸਮਾਗਮ ਵਿਚ ਪੁਹੰਚਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ ਵੀ ਮੋਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। 
ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਦਿਨ ਮੌਕੇ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਸਮਾਗਮ ਕਰਵਾਇਆ ਜਾਵੇਗਾ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।
 

Have something to say? Post your comment

Subscribe