ਫਿਰੋਜ਼ਪੁਰ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੋਮਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਇਕ ਗ੍ਰੰਥੀ ਕਿਸਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਨਸੀਬ ਸਿੰਘ ਮਾਨ (50) ਨੇ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਲਿਖਿਆ ਹੈ, ਜਿਸ 'ਚ ਉਸ ਨੇ ਮੋਦੀ ਸਰਕਾਰ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਦੱਸ ਦਈਏ ਕਿ ਨੋਟ ਵਿਚ ਉਸ ਨੇ ਲਿਖਿਆ ਹੈ ਕਿ ਉਸ ਨੇ ਜੀਵਨ 'ਚ ਕੋਈ ਗਲਤੀ ਨਹੀਂ ਕੀਤੀ ਅਤੇ ਉਸ ਉਪਰ ਕਿਸੇ ਤਰ੍ਹਾਂ ਦਾ ਕੋਈ ਕਰਜਾ ਨਹੀਂ ਹੈ ਪਰ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਕਾਰਣ ਉਹ ਕਿਸਾਨਾਂ ਦੀ ਹਾਲਾਤ ਨੂੰ ਦੇਖ ਕੇ ਬਹੁਤ ਦੁਖੀ ਸੀ। ਉਸ ਨੇ ਅੰਤ 'ਚ ਲਿਖਿਆ ਹੈ ਕਿ ਸਾਰਾ ਪੰਥ ਵਸੇ ਪੰਜਾਬ ਵਸੇ ਦਾਸ ਨੂੰ ਮਰਨ ਦਾ ਕੋਈ ਸ਼ੌਂਕ ਨਹੀਂ।