Friday, November 22, 2024
 

ਪੰਜਾਬ

ਪੰਜਾਬ ਦੀ ਉਦਯੋਗਿਕ ਤਰੱਕੀ ਦੇ ਖ਼ਾਲੀ ਪੰਨੇ ਜਲਦ ਜਾਣਗੇ ਭਰੇ : ਮਨਪ੍ਰੀਤ ਬਾਦਲ😊

January 13, 2021 09:55 AM

ਬਠਿੰਡਾ : ਪੰਜਾਬ ਸਰਕਾਰ ਵਲੋਂ ਅੱਜ ਓ.ਟੀ.ਐੱਸ ਸਕੀਮ ਫ਼ਾਰ ਵੈੱਟ ਡਿਊ ਵਰਚੂਅਲ ਮੀਟਿੰਗ ਰਾਹੀਂ ਲਾਂਚ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਵੱਡੀ ਗਿਣਤੀ ਵਿਚ ਛੋਟੇ ਅਤੇ ਵੱਡੇ ਉਦਯੋਗਿਕ ਧੰਦਿਆਂ ਨਾਲ ਸਬੰਧਤ ਵਪਾਰੀ ਵਰਗ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਓ.ਟੀ.ਐੱਸ ਸਕੀਮ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ। ਇਸ ਵਰਚੂਅਲ ਮੀਟਿੰਗ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ੁਰੂ ਕੀਤੀ ਗਈ ਨਿਵੇਕਲੀ ਸਕੀਮ ਓ.ਟੀ.ਐੱਸ. ਫ਼ਾਰ ਵੈੱਟ ਡਿਊ ਸਕੀਮ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੀ ਉਦਯੋਗਿਕ ਤਰੱਕੀ ਦੇ ਖ਼ਾਲੀ ਪੰਨੇ ਜਲਦ ਭਰੇ ਜਾਣਗੇ। ਇਸ ਨਾਲ ਵਪਾਰੀਆਂ ਨੂੰ ਉਦਯੋਗ ਪ੍ਰਤੀ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲੇਗਾ। 

ਇਸ ਵਰਚੂਅਲ ਮੀਟਿੰਗ ਮੌਕੇ ਵਿੱਤ ਮੰਤਰੀ ਬਾਦਲ ਨੇ ਬੋਲਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੀ ਫ਼ਾਰਮ ਸਬੰਧੀ ਆ ਰਹੀ ਮੁਸ਼ਕਿਲ ਤੋਂ ਛੋਟੇ ਤੇ ਵੱਡੇ ਉਦਯੋਗ ਨਾਲ ਸਬੰਧਤ ਵਪਾਰੀ ਵਰਗ ਨੂੰ ਭਾਰੀ ਰਾਹਤ ਮਿਲੇਗੀ। ਇਸ ਸਕੀਮ ਨੂੰ ਸੂਬੇ ਵਿਚ ਛੋਟੇ ਅਤੇ ਵੱਡੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਇਹ ਸਕੀਮ ਕਾਰਗਰ ਸਾਬਤ ਹੋਵੇਗੀ। ਇਸ ਮੌਕੇ ਵਿੱਤ ਮੰਤਰੀ ਬਾਦਲ ਨੇ ਆਸ ਪ੍ਰਗਵਾਈ ਕਿ ਇਸ ਸਕੀਮ ਦੇ ਲਾਂਚ ਹੋਣ ਨਾਲ ਪੰਜਾਬ ਦੀ ਉਦਯੋਗਿਕ ਤਰੱਕੀ ਵਿੱਚ ਸੁਧਾਰ ਆਵੇਗਾ। ਉਨਾਂ ਇਹ ਵੀ ਕਿਹਾ ਕਿ ਜੇ ਵਪਾਰ ਹੈ ਤਾਂ ਹੀ ਸਰਕਾਰ ਹੈ। ਉਨਾਂ ਉਮੀਦ ਜਤਾਉਂਦਿਆ ਕਿਹਾ ਕਿ ਜੋ ਵਪਾਰ ਦੀ ਬਹਾਰ ਰੁੱਸ ਕੇ ਚਲੀ ਗਈ ਸੀ ਉਹ ਮੁੜ ਦੁਬਾਰਾ ਵਾਪਸ ਆਵੇਗੀ। ਓ.ਟੀ.ਐਸ. ਸਕੀਮ ਮੁਲਕ ਦੇ ਹੋਰਨਾਂ ਰਾਜਾਂ ਦੀਆਂ ਸਕੀਮਾਂ ਨਾਲੋਂ ਵਧੇਰੇ ਬੇਹਤਰ ਸਾਬਤ ਹੋਵੇਗੀ। ਇਸ ਵਰਚੂਅਲ ਮੀਟਿੰਗ ਮੌਕੇ ਜ਼ਿਲੇ ਨਾਲ ਸਬੰਧਤ ਛੋਟੇ ਅਤੇ ਵੱਡੇ ਉਦਯੋਗ ਨਾਲ ਸਬੰਧਤ ਵਪਾਰੀ ਵਰਗ ਦੇ ਨੁਮਾਇੰਦੇ ਹਾਜ਼ਰ ਸਨ। 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe