Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਕਾਰਪੀਓ ਗੱਡੀ ਦੀ ਚਪੇਟ ‘ਚ ਆਇਆ ਸਬਜ਼ੀ ਵਿਕਰੇਤਾ, ਮੌਤ 😢

January 13, 2021 05:40 PM

ਕਪੂਰਥਲਾ : ਸ਼ਹਿਰ ਨਸਰਾਲਾ ਨੇੜੇ ਵਾਪਰੇ ਸੜਕ ਹਾਦਸੇ ‘ਚ ਸਬਜ਼ੀ ਵੇਚਣ ਵਾਲੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਤਾਰਾਗੜ੍ਹ ਵਾਸੀ ਸੁਖਵਿੰਦਰ ਸਿੰਘ ਆਪਣੀ ਸਕੂਟਰੀ 'ਤੇ ਸਬਜ਼ੀ ਲੈ ਕੇ ਪਿੰਡਾਂ 'ਚ ਵੇਚਣ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਬਾਦੋਵਾਲ ਮੋੜ 'ਤੇ ਪਹੁੰਚਿਆ ਤਾਂ ਪਿੱਛਿਓਂ ਆ ਰਹੀ ਸਕਾਰਪੀਓ ਗੱਡੀ, ਜਿਸ ਨੂੰ ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਸੀ ਮਰੂਫ਼ ਚਲਾ ਰਿਹਾ ਸੀ, ਵਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ। ਹਾਦਸੇ ਤੋਂ ਬਾਅਦ ਜ਼ਖਮੀ ਸਕੂਟਰੀ ਚਾਲਕ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe