Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਸੰਸਾਰ

ਰਾਸ਼ਟਰਪਤੀ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਕਵਾਇਤ ਸ਼ੁਰੂ

January 14, 2021 03:24 PM

ਵਾਸ਼ਿੰਗਟਨ : ਅਮਰੀਕੀ ਇਤਿਹਾਸ ’ਚ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਕਿਸੇ ਰਾਸ਼ਟਰਪਤੀ ਨੂੰ ਦੂਸਰੀ ਵਾਰ ਮਹਾਦੋਸ਼ ਪ੍ਰਕਿਰਿਆ ਦਾ ਸਾਹਮਣਾ ਕਰਨਾ ਪਵੇਗਾ। ਇਹੀ ਵਜ੍ਹਾ ਹੈ ਕਿ ਕੈਪੀਟਲ ਬਿਲਡਿੰਗ ਹਿੰਸਾ ਤੋਂ ਬਾਅਦ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ’ਤੇ ਦੁਬਾਰਾ ਮਹਾਦੋਸ਼ ਚਲਾਉਣ ਲਈ ਕਈ ਮੈਂਬਰਾਂ ਦਾ ਸਮਰਥਨ ਮਿਲਿਆ ਹੈ। ਅਮਰੀਕੀ ਪ੍ਰਤੀਨਿਧੀ ਸਭਾ ਰਾਸ਼ਟਰਪਤੀ ਟਰੰਪ ਖ਼ਿਲਾਫ਼ ਦੂਸਰੇ ਮਹਾਦੋਸ਼ ਪ੍ਰਸਤਾਵ ਨੂੰ ਪਾਸ ਕਰ ਦਿੱਤਾ ਹੈ। ਇਸ ਦੇ ਪੱਖ ’ਚ ਜਿੱਥੇ 232 ਵੋਟਾਂ ਪਈਆਂ, ਉਥੇ ਹੀ ਵਿਰੋਧ ’ਚ 197 ਵੋਟਾਂ ਪਈਆਂ ਸਨ।
ਇਸ ਪ੍ਰਸਤਾਵ ਨੂੰ ਰਿਪਬਲਿਕਨ ਪਾਰਟੀ ਦੇ 10 ਸਾਂਸਦਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਤੋਂ ਬਾਅਦ ਹੁਣ ਸੀਨੇਟ ’ਚ 19 ਜਨਵਰੀ ਨੂੰ ਇਸ ਪ੍ਰਸਤਾਵ ਨੂੰ ਰੱਖਿਆ ਜਾਵੇਗਾ। ਕਾਕਸ ਦੇ ਕਈ ਮੈਂਬਰ ਚਾਹੁੰਦੇ ਹਨ ਕਿ ਇਹ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇ। ਸਪੀਕਰ ਨੈਂਸੀ ਪੇਲੋਸੀ ਨੇ 9 ਮਹਾਦੋਸ਼ ਮੈਨੇਜਰ ਨੂੰ ਨਿਯੁਕਤ ਕੀਤਾ ਹੈ, ਜੋ ਟਰੰਪ ਦੇ ਮਾਮਲੇ ’ਚ ਬਹਿਸ ਕਰਨਗੇ। ਮਹਾਦੋਸ਼ ਦੀ ਇਸ ਪ੍ਰਕਿਰਿਆ ਨੂੰ ਇਸ ਵਜ੍ਹਾ ਕਰਕੇ ਵੀ ਤੇਜ਼ ਕੀਤਾ ਗਿਆ ਹੈ ਕਿਉਂਕਿ ਉਪ-ਰਾਸ਼ਟਰਪਤੀ ਮਾਈਕ ਪੇਂਸ ਨੇ ਕੈਪੀਟਲ ਬਿਲਡਿੰਗ ਦੀ ਘਟਨਾ ਤੋਂ ਬਾਅਦ ਸੰਵਿਧਾਨ ਦੀ 25ਵੀਂ ਸੋਧ ਦੀ ਵਰਤੋਂ ਕਰਦਿਆਂ ਟਰੰਪ ਨੂੰ ਅਹੁਦੇ ਤੋਂ ਹਟਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਸੰਵਿਧਾਨ ਦੀ 25ਵੀਂ ਸੋਧ
ਅਮਰੀਕੀ ਸੰਵਿਧਾਨ ਦੀ 25ਵੀਂ ਸੋਧ ਉਪ-ਰਾਸ਼ਟਰਪਤੀ ਨੂੰ ਇਹ ਅਧਿਕਾਰ ਦਿੰਦੀ ਹੈ ਕਿ ਜੇ ਰਾਸ਼ਟਰਪਤੀ ਆਪਣੇ ਕਰਤੱਵਾਂ ਤੇ ਜ਼ਿੰਮੇਵਾਰੀਆਂ ਨਿਭਾਉਣ ’ਚ ਨਾਕਾਮ ਰਹਿੰਦਾ ਹੈ ਤਾਂ ਉਹ ਕੈਬਨਿਟ ਦੀ ਮਨਜ਼ੂਰੀ ਤੇ ਸਦਨ ਦੇ ਦੋ ਤਿਹਾਈ ਬਹੁਮਤ ਨਾਲ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾ ਕੇ ਸੱਤਾ ਆਪਣੇ ਹੱਥਾਂ ’ਚ ਲੈ ਸਕੇ। ਪ੍ਰਤੀਨਿਧੀ ਸਭਾ ਦੀ ਸਪੀਕਰ ਸਮੇਤ ਹੋਰ ਕਈ ਸਾਂਸਦਾਂ ਨੇ ਵੀ ਮਾਈਕ ਪੇਂਸ ਨਾਲ ਇਸ ਬਦਲ ਦੀ ਵਰਤੋਂ ਕਰਦਿਆਂ ਟਰੰਪ ਨੂੰ ਹਟਾਉਣ ਦੀ ਅਪੀਲ ਕੀਤੀ ਸੀ, ਜਿਸ ਨੂੰ ਪੇਂਸ ਨੇ ਠੁਕਰਾ ਦਿੱਤਾ ਹੈ। ਇਸ ਤੋਂ ਬਾਅਦ ਹੀ ਟਰੰਪ ’ਤੇ ਮਹਾਦੋਸ਼ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ।

ਹਾਲਾਂਕਿ ਮਾਈਕ ਪੇਂਸ ਨੇ ਵੀ ਇਹ ਸਾਫ਼ ਕਰ ਦਿੱਤਾ ਹੈ ਕਿ ਜੋਅ ਬਾਇਡਨ ਨੂੰ ਦੇਸ਼ ਦੀ ਜਨਤਾ ਨੇ ਚੁਣਿਆ ਹੈ ਤੇ ਮੌਜੂਦਾ ਰਾਸ਼ਟਰਪਤੀ ਨੂੰ ਇਸ ਗੱਲ ਦਾ ਅਧਿਕਾਰ ਨਹੀਂ ਹੈ ਕਿ ਉਹ ਇਸ ਨੂੰ ਚੁਣੌਤੀ ਦੇ ਸਕੇ। ਜ਼ਿਕਰਯੋਗ ਹੈ ਕਿ ਇਸ 20 ਜਨਵਰੀ ਨੂੰ ਨਵੇਂ ਰਾਸ਼ਟਰਪਤੀ ਦੇ ਤੌਰ ’ਤੇ ਜੋਅ ਬਾਇਡਨ ਸਹੁੰ ਚੁੱਕਣ ਵਾਲੇ ਹਨ। ਜੇ ਸੀਨੇਟ ਨੇ ਉਨ੍ਹਾਂ ਨੂੰ ਦੋਸ਼ੀ ਮੰਨਣ ’ਤੇ ਆਪਣੀ ਮੋਹਰ ਲਾਈ ਤਾਂ ਅਜਿਹੀ ਹਾਲਤ ’ਚ ਟਰੰਪ ਨੂੰ ਬਰਖ਼ਾਸਤ ਕਰ ਦਿੱਤਾ ਜਾਵੇਗਾ। ਹਾਲਾਂਕਿ ਇਸ ਬਾਰੇ ਮਿਚ ਮੈਕਕਾਨੇਲ ਦਾ ਕਹਿਣਾ ਹੈ ਕਿ ਟਰੰਪ ਦੇ ਅਹੁਦਾ ਛੱਡਣ ਤੋਂ ਪਹਿਲਾਂ ਉਹ ਇਸ ’ਤੇ ਅੱਗੇ ਕਦਮ ਨਹੀਂ ਵਧਾਉਣਗੇ। ਜੇ ਉਨ੍ਹਾਂ ਨੂੰ ਦੋਸ਼ੀ ਮੰਨਿਆ ਗਿਆ ਤਾਂ ਫਿਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਦੁਬਾਰਾ ਵੋਟਿੰਗ ਕਰਵਾਉਣੀ ਹੋਵੇਗੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe