ਅਜਨਾਲਾ : BSF ਦੀ 73 ਬਟਾਲੀਅਨ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਢੇਰ ਕਰਨ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਇਕ ਪਾਕਿਸਤਾਨੀ ਘੁਸਪੈਠੀਆ ਦੇਰ ਰਾਤ ਕੋਟ ਰਜਾਦਾ ਪੋਸਟ ਨੇੜਿਉਂ ਭਾਰਤੀ ਇਲਾਕੇ ਵਿਚ ਦਾਖ਼ਲ ਹੋ ਗਿਆ ਸੀ। ਜਿਸ ਨੂੰ BSF ਜਵਾਨਾਂ ਵੱਲੋਂ ਮੌਕੇ ’ਤੇ ਹੀ ਢੇਰ ਕਰ ਦਿੱਤਾ ਗਿਆ। ਦਿਨ ਚੜ੍ਹਦਿਆਂ ਹੀ BSF ਵੱਲੋਂ ਸਰਹੱਦ ਤੇ ਸਰਚ ਮੁਹਿੰਮ ਚਲਾਈ ਜਾ ਰਹੀ ਹੈ।