ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਭਿਆਨਕ ਹਾਦਸਾ ਵਾਪਰਿਆ। ਇੱਥੋਂ ਦੀ ਸਿਰਾਜ ਘਾਟੀ ਦੇ ਸ਼ਿਵਾ ਥਾਨੇ ਇਲਾਕੇ 'ਚ ਅੱਜ ਇੱਕ ਕਾਰ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਇੱਕ ਚੋਣ ਰੈਲੀ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ।