Thursday, November 21, 2024
 

ਪੰਜਾਬ

ਦਾਜ ਦੇ ਲੋਭੀ ਨੇ ਕੀਤੀਆਂ ਪਤਨੀ ਦੀਆਂ ਅਸ਼ਲੀਲ ਫੋਟੋਆਂ ਵਾਇਰਲ 🙄😮

January 15, 2021 11:00 AM

ਮੰਡੀ ਗੋਬਿੰਦਗੜ੍ਹ : ਅੱਜ ਦੇ ਜ਼ਮਾਨੇ ਵਿਚ ਆਪਣੇ ਵੀ ਬੇਗਾਨੇ ਹੋ ਗਏ ਹਨ ਇੱਕ ਔਰਤ ਆਪਣੇ ਹੀ ਪਤੀ ਨਾਲ ਮਹਿਫ਼ੂਜ਼ ਨਹੀਂ ਹੈ। ਅਜਿਹੀ ਹਕੀਕਤ ਬਿਆਨਦਾ ਇੱਕ ਮਾਮਲਾ ਮੰਡੀ ਗੋਬਿੰਦਗੜ ਤੋਂ ਸਾਹਮਣੇ ਆਇਆ ਹੈ ਜਿਥੇ ਪਤਨੀ ਨੂੰ ਬਦਨਾਮ ਕਰਨ ਲਈ ਪਤੀ ਨੇ ਸੋਸ਼ਲ ਮੀਡੀਆ 'ਤੇ ਜਾਅਲੀ ਆਈਡੀ ਬਣਾਈ ਅਤੇ ਉਸ 'ਤੇ ਨਿੱਜੀ ਵੀਡੀਓ ਅਤੇ ਅਸ਼ਲੀਲ ਤਸਵੀਰਾਂ ਪੋਸਟ ਕਰ ਦਿੱਤੀਆਂ। ਔਰਤ ਨੇ ਇਸ ਬਾਬਤ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਉਸਦੇ ਪਤੀ ਨੇ ਤਸਵੀਰਾਂ ਅਤੇ ਵੀਡੀਓ ਪੋਸਟ ਕੀਤੇ ਸਨ। ਦੱਸ ਦਈਏ ਕਿ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਮੰਡੀ ਗੋਬਿੰਦਗੜ੍ਹ ਦੇ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ।ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦਾ ਵਿਆਹ ਸਾਲ 2011 ਵਿੱਚ ਹੋਇਆ ਸੀ। ਔਰਤ ਨੇ ਸ਼ਿਕਾਇਤ ਕੀਤੀ ਕਿ ਉਸ ਦਾ ਪਤੀ ਅਤੇ ਸਹੁਰੇ ਉਸ ਤੋਂ ਦਾਜ ਮੰਗਦੇ ਸਨ ਜਿਸ ਕਾਰਨ ਉਸ ਨੂੰ ਅਕਸਰ ਤੰਗ ਪ੍ਰੇਸ਼ਾਨ ਕੀਤਾ ਸੀ। 2018 ਵਿਚ, ਉਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉਹ ਆਪਣੇ ਪੇਕਿਆਂ ਦੇ ਘਰ ਵਿਚ ਰਹਿਣ ਲੱਗੀ। ਕਿਸੇ ਨੇ ਦੋ ਔਰਤਾਂ ਦੇ ਨਾਮ 'ਤੇ ਇਕ ਫੇਸਬੁੱਕ ਆਈਡੀ ਬਣਾਈ ਅਤੇ ਅਸ਼ਲੀਲ ਫੋਟੋਆਂ ਅਤੇ ਫੋਨ ਨੰਬਰ ਵਾਇਰਲ ਕੀਤੇ। ਇਸ ਕਾਰਨ ਲੋਕਾਂ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਔਰਤ ਨੇ ਉਨ੍ਹਾਂ ਖਿਲਾਫ ਪੁਲਿਸ 'ਚ ਦੁਬਾਰਾ ਫਿਰ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਤੇ ਨੋਟਿਸ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

बरनाला विधानसभा उपचुनाव में आज अरविंद केजरीवाल और भगवंत मान ने आम आदमी पार्टी के उम्मीदवार हरिंदर धालीवाल के पक्ष में शहर के फरवाही बाजार में रैली की

 
 
 
 
Subscribe