ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਦੇ ਦੌਰਾਨ ਖ਼ੁਦ 'ਤੇ ਹੋਏ ਹਮਲੇ ਦੇ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਤੀ ਨਗਰ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਸੀ ਜਿਸ ਦੌਰਾਨ 'ਆਪ' ਪਾਰਟੀ ਤੋ ਨਿਰਾਸ਼ ਸਮਰਥਕ ਨੇ ਕਥਿਤ ਤੌਰ 'ਤੇ ਕੇਜਰੀਵਾਲ ਥੱਪੜ ਮਾਰ ਦਿੱਤਾ ਸੀ। ਕੇਜਰੀਵਾਲ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਉਨ੍ਹਾਂ 'ਤੇ ਇਹ ਨੌਵੀਂ ਵਾਰ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਉਨ੍ਹਾਂ ਉੱਪਰ ਨਹੀਂ ਬਲਕਿ ਦਿੱਲੀ ਦੀ ਜਨਤਾ 'ਤੇ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਕਹਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਸਤੀਫ਼ੇ ਦੀ ਮੰਗੀ ਕੀਤੀ ਹੈ।