Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

May 05, 2019 04:08 PM

ਫ਼ਗਵਾੜਾ : ਫਗਵਾੜਾ-ਨਵਾਂਸ਼ਹਿਰ ਮੁੱਖ ਮਾਰਗ 'ਤੇ ਪਿੰਡ ਬਹੂਆਂ ਨਜ਼ਦੀਕ ਅੱਜ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਚੌਕੀ ਮੇਹਲੀ ਦੇ ਇੰਚਾਰਜ ਪਵਿੱਤਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਦੋਹਾਂ ਨੌਜਵਾਨਾਂ ਦੀ ਪਛਾਣ ਹਰਦੀਪ ਸਿੰਘ (26) ਪੁੱਤਰ ਪਰਮਜੀਤ ਸਿੰਘ ਅਤੇ ਕੁਲਵਿੰਦਰ ਸਿੰਘ (24) ਪੁੱਤਰ ਗੋਪਾਲ ਵਾਸੀ ਪਿੰਡ ਲੱਧੇਵਾਲੀ ਜ਼ਿਲ੍ਹਾ ਜਲੰਧਰ ਦੇ ਰੂਪ 'ਚ ਹੋਈ ਹੈ। ਦੋਵੇਂ ਅਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਹੋਂ ਨਜ਼ਦੀਕੀ ਪਿੰਡ ਬੱਲੀਵਾਲ ਵਿਖੇ ਇਕ ਵਿਆਹ ਸਮਾਗਮ 'ਚ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਬਹੂਆਂ ੇ ਨਜ਼ਦੀਕ ਪਹੁੰਚੇ ਤਾਂ ਬੰਗਾ ਵਲੋਂ ਆ ਰਹੇ ਟਰਾਲੇ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਉਨ੍ਹਾਂ ਦਸਿਆ ਕਿ ਟੱਕਰ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਮੌਕੇ 'ਤੇ ਪਹੁੰਚੇ ਮੇਹਲੀ ਚੌਕੀ ਦੇ ਪੁਲਿਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਫ਼ਗਵਾੜਾ ਹਸਪਤਾਲ ਵਿਖੇ ਦਾਖ਼ਲ ਕਰਾਇਆ, ਜਿਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਰੈਫ਼ਰ ਕਰ ਦਿਤਾ। ਇਥੇ ਇਲਾਜ ਦੌਰਾਨ ਦੋਹਾਂ ਦੀ ਮੌਤ ਹੋ ਗਈ। ਪਵਿੱਤਰ ਸਿੰਘ ਨੇ ਦਸਿਆ ਕਿ ਪੁਲਿਸ ਨੇ ਟਰਾਲੇ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

 

Have something to say? Post your comment

Subscribe