ਫਿਰੋਜ਼ਪੁਰ : ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਖਿਲਾਫ ਦਿੱਲੀ ‘ਚ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਫਿਰੋਜ਼ਪੁਰ ਦੇ ਕਿਸਾਨ ਨੇ ਦਿੱਲੀ ਤੋਂ ਆ ਕੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਜਿਸਦੇ ਪਰਿਵਾਰ ਨੂੰ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮਿਲਣ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਗੁਰਮੀਤ ਸਿੰਘ ਸੋਢੀ ਨੇ ਕਿਹਾ ਪੰਜਾਬ ਸਰਕਾਰ ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਹੈ। ਪੀੜਿਤ ਪਰਿਵਾਰ ਨੂੰ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲੇਗਾ।
ਦੱਸਣਯੋਗ ਹੈ ਕਿ ਹਲਕਾ ਗੁਰੂਹਰਸਹਾਏ ਦੇ ਪਿੰਡ ਮਹਿਮਾ ਦਾ ਕਿਸਾਨ ਨਸੀਬ ਸਿੰਘ ਪਿਛਲੇ ਦਿਨੀਂ ਲਗਾਤਾਰ ਦਿੱਲੀ ‘ਚ ਕਿਸਾਨੀ ਸੰਘਰਸ਼ ਨੂੰ ਸਮਰਥਨ ਕਰ ਰਿਹਾ ਸੀ। ਉਨ੍ਹਾਂ ਨੇ ਘਰ ਆ ਕੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਦੱਸ ਦਈਏ ਕਿ ਉਹ ਗੁਰਦੁਆਰੇ 'ਚ ਗ੍ਰੰਥੀ ਵਜੋਂ ਸੇਵਾ ਨਿਭਾਉਂਦੇ ਸਨ।