Friday, November 22, 2024
 

ਪੰਜਾਬ

ਤਰਨਤਾਰਨ 'ਚ ਮੁਕਾਬਲਾ ਖਤਮ, ਪੰਜੇ ਬਦਮਾਸ਼ ਢੇਰ 🚨

January 18, 2021 03:38 PM
ਪੁਲਿਸ ਵਲੋਂ ਹਥਿਆਰ ਤੇ ਨਕਦੀ ਬਰਾਮਦ
 
ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਜਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਚ ਸੋਮਵਾਰ ਸਵੇਰ ਤੋਂ ਸ਼ੁਰੂ ਹੋਇਆ ਪੁਲਿਸ ਮੁਕਾਬਲਾ ਦੁਪਹਿਰ ਬਾਅਦ ਖਤਮ ਹੋ ਗਿਆ। ਇਸ ਦੌਰਾਨ 5 ਬਦਮਾਸ਼ ਢੇਰ ਹੋ ਗਏ। ਇੱਕ ਪੁਲਿਸ ਦਾ ਜਵਾਨ ਵੀ ਜਖਮੀ ਹੋ ਗਿਆ। ਪੁਲਿਸ ਨੂੰ ਮੌਕੇ ਤੋਂ ਹਥਿਆਰ ਅਤੇ ਨਕਦੀ ਬਰਾਮਦ ਮਿਆਨ ਹੋਏ ਹਨ। 
 
ਮਿਲੀ ਜਾਣਕਾਰੀ ਅਨੁਸਾਰ ਪੱਟੀ ਕੋਲ ਕਾਰ ਸਵਾਰ ਪੰਜ ਬਦਮਾਸ਼ਾਂ ਨਾਲ ਪੁਲਿਸ ਦਾ ਉਸ ਵੇਲੇ ਮੁਕਾਬਲਾ ਸ਼ੁਰੂ ਹੋ ਗਿਆ ਜਦੋਂ ਇਹ ਬਦਮਾਸ਼ ਵਾਰਦਾਤ ਕਰਕੇ ਫ਼ਰਾਰ ਹੋ ਰਹੇ ਸਨ। ਕਾਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਬਦਮਾਸ਼ ਇਕ ਵਿਆਹ ਪੈਲੇਸ ਵਿਚ ਜਾ ਵੜੇ ਜਿੱਥੇ ਸਮਾਗਮ ਹੋਣ ਜਾ ਰਿਹਾ ਸੀ। ਪੁਲਿਸ ਤੇ ਬਦਮਾਸ਼ਾਂ ਦਰਮਿਆਨ ਭਾਰੀ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ 5 ਬਦਮਾਸ਼ ਹਲਾਕ ਹੋ ਗਏ ਹਨ ਹਾਲਾਂਕਿ ਇਸ ਦੀ ਪੁਲਿਸ ਨੇ ਹਾਲੇ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਨੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਭਾਰੀ ਹਥਿਆਰ ਅਤੇ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਵਿਚ ਇਕ ਹੋਮਗਾਰਡ ਦਾ ਜਵਾਨ ਵੀ ਜ਼ਖ਼ਮੀ ਹੋ ਗਿਆ।ਭੱਜੇ ਬਦਮਾਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮੌਕੇ 'ਤੇ ਐਸ ਐਸ ਪੀ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਹਨ। ਇਹ ਬਦਮਾਸ਼ ਪਿਛਲੇ ਦੋ ਦਿਨਾਂ ਤੋਂ ਲੁੁੱਟ ਦੀਆਂਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe