Tuesday, November 12, 2024
 

ਚੰਡੀਗੜ੍ਹ / ਮੋਹਾਲੀ

ਸਮਾਜਿਕ ਕਾਰਕੁੰਨ ਅਤੇ ਸਾਬਕਾ ਸੀਨੀਅਰ ਮੈਡੀਕਲ ਅਫਸਰ ਡਾ. ਦਲੇਰ ਸਿੰਘ ਮੁਲਤਾਨੀ 'ਆਪ' 'ਚ ਹੋਏ ਸ਼ਾਮਲ 👍

January 20, 2021 08:49 PM

ਮੋਹਾਲੀ : ਆਮ ਆਦਮੀ ਪਾਰਟੀ ਨੂੰ ਅੱਜ ਮੋਹਾਲੀ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਸਮਾਜਿਕ ਕਾਰਕੁੰਨ ਅਤੇ ਸਿਹਤ ਖੇਤਰ ਵਿੱਚ ਅਹਿਮ ਕੰਮ ਕਰਨ ਵਾਲੇ ਸਾਬਕਾ ਸੀਨੀਅਰ ਮੈਡੀਕਲ ਅਫਸਰ ਡਾ. ਦਲੇਰ ਸਿੰਘ ਮੁਲਤਾਨੀ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ 'ਚ 'ਆਪ' ਵਿੱਚ ਸ਼ਾਮਲ ਹੋਏ।
ਡਾ. ਦਲੇਰ ਸਿੰਘ ਮੁਲਤਾਨੀ ਨੇ ਵੀ 'ਆਪ' ਦੀਆਂ ਲੋਕ ਪੱਖੀ ਨੀਤੀਆਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਡਾ. ਮੁਲਤਾਨੀ ਸਿਹਤ ਸੁਵਿਧਾਵਾਂ ਨੂੰ ਲੈ ਕੇ ਵੱਡੇ ਮੁੱਦੇ ਚੁੱਕਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਈ ਵੱਡੇ ਮੁੱਦਿਆਂ ਨੂੰ ਉਠਾਉਂਦੇ ਹੋਏ ਸਰਕਾਰੀ ਨੀਤੀਆਂ ਦਾ ਪਰਦਾਫਾਸ ਕੀਤਾ ਗਿਆ ਹੈ। ਡਾ. ਮੁਲਤਾਨੀ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਸਿਹਤ ਸੇਵਾਵਾਂ ਸਬੰਧੀ ਜੋ ਕਦਮ ਚੁੱਕੇ ਹਨ, ਉਹ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਸਿਹਤ ਖੇਤਰ ਲਈ ਕੀਤੇ ਜਾ ਰਹੇ ਕੰਮ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਅੱਜ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਦਾ ਕੱਦ ਉੱਚਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਨਵਾਂ ਪੰਜਾਬ ਸਿਰਜਣ ਲਈ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦਾਂ ਹਨ, ਪਾਰਟੀ ਉਨ੍ਹਾਂ ਉੱਤੇ ਖਰਾ ਉਤਰੇਗੀ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ, ਸਾਬਕਾ ਜੱਜ ਜੋਰਾ ਸਿੰਘ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।

 

Have something to say? Post your comment

Subscribe