ਨਵੀਂ ਦਿੱਲੀ : ਦਿੱਲੀ ਬਾਰਡਰ ‘ਤੇ ਕਿਸਾਨਾਂ ਦੀ ਮੌਤ ਦੀਆਂ ਖਬਰਾਂ ਲਗਾਤਾਰ ਜਾਰੀ ਹਨ। ਬੁੱਧਵਾਰ ਨੂੰ ਪਟਿਆਲਾ ਦੇ ਬਲਾਕ ਨਾਭਾ ਦੇ ਕਿਸਾਨ ਦੀ ਟਿੱਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਤੁੰਗਾਂ ਦਾ ਰਹਿਣ ਵਾਲਾ ਕਿਸਾਨ ਧੰਨਾ ਸਿੰਘ ਪਿਛਲੇ ਕਈ ਦਿਨਾਂ ਤੋਂ ਆਪਣੇ ਟਰੈਕਟਰ ਨਾਲ ਟਿੱਕਰੀ ਬਾਰਡਰ ‘ਤੇ ਕੇਂਦਰ ਸਰਕਾਰ ਦੇ ਖਿਲਾਫ ਡਟਿਆ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਧੰਨਾ ਸਿੰਘ ਪਿੰਡ ਇਕਾਈ ਦਾ ਮੀਤ ਪ੍ਰਧਾਨ ਸੀ, ਜਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੇਵਾ ਨਿਭਾਈ ਹੈ। ਕਿਸਾਨ ਧੰਨਾ ਸਿੰਘ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਰਿਵਾਰ 'ਚ ਮਾਤਾ, ਪਤਨੀ ਅਤੇ ਤਿੰਨ ਬੱਚਿਆਂ ਨੂੰ ਛੱਡ ਗਿਆ। ਕਿਸਾਨ ਯੂਨੀਅਨ ਸਮੇਤ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ‘ਤੇ 10 ਲੱਖ ਰੁਪਏ ਮੁਆਵਜੇ ਦੀ ਮੰਗ ਕੀਤੀ ਗਈ ਹੈ।