ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਪਾਰਟੀ ਦੇ ਮੁੱਖ ਦਫਤਰ ਦਾ ਉਦਘਾਟਨ ਵੀ ਕੀਤਾ । ਇਸ ਮੌਕੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਚੋਣ ਕਮਿਸ਼ਨ ਪੰਜਾਬ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਿਛਲੇ ਚਾਰ ਚਾਰ ਸਾਲਾਂ ਤੋਂ ਇਕ ਸਟੇਸ਼ਨ ’ਤੇ ਬੈਠੇ ਥਾਣੇਦਾਰਾਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਥਾਣਾ ਸਿਵਲ ਲਾਈਨ ਦੇ ਥਾਣੇਦਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪੀ ਏ ਦੇ ਤੌਰ ’ਤੇ ਕੰਮ ਕਰਨ ਵਾਲੇ ਅਜਿਹੇ ਥਾਣੇਦਾਰਾਂ ਨੂੰ ਆਪਣੀ ਸਰਕਾਰ ਆਉਣ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦੇਣ ਵਾਲੇ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਦੀ ਪੱਕੀ ਛੁੱਟੀ ਕੀਤੀ ਜਾਵੇਗੀ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੋਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਮੋਦੀ ਸਰਕਾਰ ਦਾ ਰਵੱਈਆ ਠੀਕ ਨਹੀਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖੇਤੀ ਬਿੱਲ ਤੁਰੰਤ ਰੱਦ ਕਰੇ । ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਾ ਰਿਹਾ ਹੈ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ ਅਤੇ ਸਰਕਾਰ ਦਾ ਲੋਕ ਮਸਲਿਆਂ ਵੱਲ ਕੋਈ ਤਿਆਰ ਨਹੀਂ । ਉਨ੍ਹਾਂ ਖੇਤੀ ਬਿੱਲਾਂ ਤੇ ਵੀ ਕੈਪਟਨ ਸਰਕਾਰ ’ਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਾਏ ਪਾਰਟੀ ਦੇ ਕਈ ਲੀਡਰਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਸੁਖਬੀਰ ਬਾਦਲ ਨੇ ਕਿਹਾ ਕਿ ਆਇਆ ਰਾਮ ਗਿਆ ਰਾਮ ਦੀ ਪਾਲਿਸੀ ਚਲਦੀ ਰਹਿੰਦੀ ਹੈ ਇਸ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਅਕਾਲੀ ਦਲ ਦੇ ਉਮੀਦਵਾਰ ਅਤੇ ਵਰਕਰ ਹਾਜ਼ਰ ਸਨ ਸੁਖਬੀਰ ਬਾਦਲ ਨੂੰ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਗਈਆਂ ਨੁੱਕੜ ਮੀਟਿੰਗਾਂ ਵਿੱਚ ਲੋਕਾਂ ਦੇ ਮੱਠੇ ਹੁੰਗਾਰੇ ਦੀ ਵੀ ਚਿੰਤਾ ਦਿਖਾਈ ਦਿੱਤੀ ।