Friday, November 22, 2024
 

ਪੰਜਾਬ

ਕਿਸਾਨੀ ਅੰਦੋਲਨ ਦੇ ਹੱਕ ਵਿੱਚ ਬੋਲਣ ਵਾਲੀਆਂ ਧਿਰਾਂ ਨੂੰ ਐੱਨ ਆਈ ਏ ਦੇ ਆਏ ਨੋਟਿਸਾਂ ਖ਼ਿਲਾਫ਼ ਸੜਕਾਂ ’ਤੇ ਉਤਰਿਆ ਯੂਥ ਅਕਾਲੀ ਦਲ

January 21, 2021 05:43 PM

ਮੋਦੀ ਅਤੇ ਕੈਪਟਨ ਸਰਕਾਰ ’ਚ ਚੱਲ ਰਿਹੈ ਫਰੈਂਡਲੀ ਮੈਚ - ਬੰਟੀ ਰੋਮਾਣਾ

ਬਠਿੰਡਾ : ਕਿਸਾਨੀ ਅੰਦੋਲਨ ਦੇ ਹੱਕ ਵਿੱਚ ਬੋਲਣ ਵਾਲੀਆਂ ਧਿਰਾਂ ਨੂੰ ਮੋਦੀ ਸਰਕਾਰ ਅਧੀਨ ਐੱਨ ਆਈ ਏ ਵੱਲੋਂ ਭੇਜੇ ਗਏ ਨੋਟਿਸਾਂ ਕਰਕੇ ਹਰ ਵਰਗ ’ਚ ਮੋਦੀ ਸਰਕਾਰ ਖਿਲਾਫ ਰੋਹ ਭਖਦਾ ਜਾ ਰਿਹਾ ਹੈ । ਅੱਜ ਇਨ੍ਹਾਂ ਨੋਟਿਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ਪੱਧਰ ਤੇ ਸੜਕਾਂ ਤੇ ਉਤਰਦਾ ਹੋਇਆ ਨਜ਼ਰ ਆਇਆ ਅਤੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਜਿਲ੍ਹਾ ਪ੍ਰਧਾਨ ਗੁਰਦੌਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਬਠਿੰਡਾ ਦੇ ਮਿੰਨੀ ਸਕੱਤਰੇਤ ਕੋਲ ਰੋਸ ਮਾਰਚ ਕਰਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕੱਢੇ ਗਏ ਨੋਟਿਸਾਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੋਸ਼ ਲਾਏ ਕਿ ਕੈਪਟਨ ਅਤੇ ਮੋਦੀ ਸਰਕਾਰ ਵਿਚ ਫਰੈਂਡਲੀ ਮੈਚ ਚੱਲ ਰਿਹਾ ਹੈ, ਸਭ ਤੋਂ ਪਹਿਲਾਂ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਨੇ ਕੋਸ਼ਿਸ਼ਾਂ ਕੀਤੀਆਂ, ਫਿਰ ਕੈਪਟਨ ਸਰਕਾਰ ਨੇ ਪਰਚੇ ਦਰਜ ਕੀਤੇ ਅਤੇ ਹੁਣ ਐੱਨ ਆਈ ਏ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਬੋਲਣ ਵਾਲੀਆਂ ਧਿਰਾਂ ਨੂੰ ਨੋਟਸ ਕੱਢਣਾ ਸਿੱਧੀ ਸਾਜਿਸ਼ ਹੈ, ਕਿ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕੀਤਾ ਜਾ ਸਕੇ, ਪ੍ਰੰਤੂ ਕਿਸਾਨਾਂ ਵੱਲੋਂ ਆਪਣੇ ਹੱਕਾਂ ਦੀ ਬੁਲੰਦ ਕੀਤੀ ਆਵਾਜ਼ ਹੱਕਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗੀ ਅਤੇ ਕਿਸੇ ਵੀ ਤਰੀਕੇ ਨਾਲ ਕਿਸਾਨੀ ਅੰਦੋਲਨ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਹਾਲਾਤ ’ਚ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਸੰਘਰਸ਼ ਵਿਚ ਡਟਕੇ ਨਾਲ ਖਡ੍ਹਾ ਹੈ ਤੇ ਹਰ ਸੰਘਰਸ਼ ਵਿੱਚ ਡਟਵਾਂ ਸਾਥ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੈਰਾਨਗੀ ਦੀ ਗੱਲ ਹੈ ਕਿ ਮੋਦੀ ਸਰਕਾਰ ਆਪਣੇ ਹੀ ਦੇਸ਼ ਦੇ ਕਿਸਾਨਾਂ ਨਾਲ ਈਗੋ ਅਤੇ ਹੈਂਕੜਬਾਜ਼ੀ ਅਪਣਾ ਰਹੀ ਹੈ ਜਦੋਂਕਿ ਕਿਸਾਨਾਂ ਵੱਲੋਂ ਵਿੱਢੇ ਜਾ ਰਹੇ ਸੰਘਰਸ਼ ਤੇ ਸਰਕਾਰ ਨੂੰ ਤੁਰੰਤ ਫੈਸਲਾ ਲੈਂਦੇ ਹੋਏ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਗੁਰਦੀਪ ਸਿੰਘ ਕੋਟਸਮੀਰ, ਸੁਖਬੀਰ ਸਿੰਘ ਜੱਸੀ ਪੌ ਵਾਲੀ, ਅਮਰਜੀਤ ਸਿੰਘ ਜੰਡਾਂਵਾਲਾ, ਗੁਰਲਾਭ ਸਿੰਘ ਢੇਲਵਾਂ, ਹਰਜੀਤ ਸਿੰਘ ਕਾਲ ਝਰਾਣੀ ਹਰਮੀਤ ਸਿੰਘ ਬਾਹੀਆ ਸੁਖਰਾਜ ਸਿੰਘ ਰਾਜਵਿੰਦਰ ਸਿੰਘ ਸੰਦੀਪ ਬਾਠ ਅਮਨਦੀਪ ਸਿੰਘ ਬਾਲਿਆਂਵਾਲੀ ਦਰਸ਼ਨ ਸਿੰਘ ਬਲਦੇਵ ਸਿੰਘ ਆਦਿ ਹਾਜ਼ਰ ਸਨ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe