Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਆਸਟ੍ਰੇਲੀਆ ਹਵਾਈ ਫੌਜ 'ਚ ਨਿਯੁਕਤ ਸਿਮਰਨ ਸੰਧੂ ਨੂੰ ਐਸਜੀਪੀਸੀ ਵੱਲੋਂ ਵਧਾਈ ☺️

January 21, 2021 05:55 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ।

ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਇਸ ਪ੍ਰਾਪਤੀ ’ਤੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵੱਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ। ਜਿਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ। ਜਿਕਰਯੋਗ ਹੈ ਕਿ ਸਿਮਰਨ ਸਿੰਘ ਸੰਧੂ ਦੇ ਮਾਤਾ ਪਿਤਾ 2008 ਵਿਚ ਪਰਥ ਆਸਟਰੇਲੀਆ ਆਏ ਸਨ। ਸਿਮਰਨ ਸਿੰਘ ਨੇ ਇਥੇ ਹੀ ਆਪਣੀ ਮੁਢਲੀ ਵਿੱਦਿਆ ਹਾਸਲ ਕੀਤੀ ਅਤੇ ਪਰਥ ਦੇ ਘਰੇਲੂ ਹਵਾਈ ਅੱਡੇ ਤੋਂ ਛੋਟੀ ਉਮਰੇ ਸਫਲ ਹਵਾਈ ਉਡਾਨ ਭਰਕੇ ਸੋਲੋ ਪਾਇਲਟ ਬਣੇ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਸੰਧੂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਸ ਤੋਂ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

 

Have something to say? Post your comment

Subscribe