ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਅੱਜ ਇਕ ਵਾਰ ਫਿਰ ਕਿਸਾਨਾਂ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਚਾਲੇ 11ਵੇਂ ਗੇੜ ਦੀ ਇਹ ਮੀਟਿੰਗ ਹੋਣ ਜਾ ਰਹੀ ਹੈ। ਸਾਰਿਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਹਨ। ਦੇਖਣਾ ਹੋਵੇਗਾ ਕਿ ਅੱਜ ਦੀ ਇਸ ਗੱਲਬਾਤ ਦਾ ਕੀ ਸਿੱਟਾ ਨਿਕਲਦਾ ਹੈ।