ਹੁਸ਼ਿਆਰਪੁਰ : ਮੁਕੇਰੀਆਂ ਰੋਡ ਤੇ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਜਿਹਨਾਂ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ।
ਮਿਲੀ ਜਾਣਕਾਰੀ ਅਨੁਸਾਰ ਸੰਘਣੀ ਧੁੰਦ ਕਾਰਨ ਤਲਵਾੜਾ-ਮੁਕੇਰੀਆ ਰੋਡ ਦੇ ਅੱਡਾ ਬੈਰੀਅਰ ਕੋਲ ਸ਼ੁੱਕਰਵਾਰ ਦੁਪਹਿਰ ਬੱਸ ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਏਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਚਾਰੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚਕਨਾਚੂਰ ਕਾਰ ਵਿਚੋਂ ਰਾਹਗੀਰਾਂ ਨੇ ਕਾਰ ਸਵਾਰਾਂ ਦੀਆਂ ਲਾਸ਼ਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ। ਦੁਰਘਟਨਾ ਦਾ ਪਤਾ ਲਗਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਅਜੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਚਾਲਕ ਬੱਸ ਛੱਡ ਕੇ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।