ਵਾਸ਼ਿੰਗਟਨ : ਕੋਰੋਨਾਵਾਇਰਸ ਨੂੰ ਰੋਕਣ ਲਈ ਜਿੱਥੇ ਹਰ ਜੱਦੋਜਹਿਦ ਕੀਤੀ ਜਾ ਰਹੀ ਹੈ ਉਥੇ ਹੀ ਇਹ ਰੋਗ ਹਰ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਤਾਜ਼ਾ ਜਾਣਕਾਰੀ ਅਮਰੀਕਾ ਤੋਂ ਹੈ। ਦੱਸ ਦਈਏ ਕਿ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੇ ਉਦਘਾਟਨ ਸਮਾਰੋਹ ਵਿਚ ਹਾਜ਼ਰ 100 ਤੋਂ 200 ਨੈਸ਼ਨਲ ਗਾਰਡ ਦੇ ਮੈਂਬਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।