ਬਠਿੰਡਾ : ਭਾਜਪਾ ਦੇ ਨੇਤਾ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅੱਜ ਬਠਿੰਡਾ ਫੇਰੀ ਮੌਕੇ ਪੁਲਿਸ ਨੇ ਸਖ਼ਤ ਬੰਦੋਬਸਤ ਕੀਤੇ ਪਰ ਇਸ ਦੌਰਾਨ ਕਿਸਾਨਾਂ ਨੂੰ ਜਿਵੇਂ ਹੀ ਕਾਲੀਆ ਦੀ ਫੇਰੀ ਦਾ ਪਤਾ ਲੱਗਿਆ ਤਾਂ ਉਹ ਤੁਰੰਤ ਇਕੱਠੇ ਹੋ ਕੇ ਹੋਟਲ ਵੱਲ ਤੁਰ ਪਏ ਤੇ ਹੋਟਲ ਦੇ ਬਾਹਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਖਿੱਚਧੂਹ ਹੋਈ ਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ। ਇਸ ਦੌਰਾਨ ਭਾਜਪਾ ਨੇਤਾ ਹੋਟਲ ਦੇ ਪਿਛਲੇ ਦਰਵਾਜ਼ੇ ਤੋਂ ਨਿਕਲ ਗਏ। ਕਿਸਾਨਾਂ ਨੇ ਹੋਟਲ ਘੇਰ ਕੇ ਪ੍ਰਦਰਸ਼ਨ ਸ਼ੁਰੂ ਕੀਤਾ। ਦੱਸ ਦਈਏ ਕਿ ਭਾਜਪਾ ਨੇਤਾ ਨਗਰ ਨਿਗਮ ਚੋਣਾਂ ਤੇ ਹੋਰ ਮਸਲਿਆਂ 'ਤੇ ਵਿਚਾਰ ਕਰਨ ਲਈ ਹੋਟਲ ਵਿੱਚ ਪਾਰਟੀ ਨੇਤਾਵਾਂ ਨਾਲ ਮੀਟਿੰਗ ਕਰਨ ਆਏ ਸਨ।