Friday, November 22, 2024
 

ਪੰਜਾਬ

ਹਾਦਸਾ : ਅਕਾਲੀ ਆਗੂ ਸਮੇਤ ਪਰਵਾਰ ਦੇ ਚਾਰ ਜੀਆਂ ਦੀ ਮੌਤ

May 05, 2019 09:18 PM

ਮੋਰਿੰਡਾ : ਪਿੰਡ ਗੜਾਂਗਾ ਨੇੜੇ ਵਾਪਰੇ ਇਕ ਹਾਦਸੇ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਦੇ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ,

ਪਤਨੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਸਮੇਤ ਉਨ੍ਹਾਂ ਦੀ ਨੂੰਹ ਅਤੇ ਪੋਤਰੀ ਦੀ ਮੌਤ ਹੋ ਜਾਣ ਦਾ  ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਕਾਲੀ ਦਲ ਸ਼ਹਿਰੀ ਮੋਰਿੰਡਾ ਦੇ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਉਸ ਦੀ ਪਤਨੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਅਪਣੀ ਨੂੰਹ ਅਤੇ ਪੋਤਰੀ ਨਾਲ ਅਪਣੀ ਫ਼ੋਰਡ ਫਿਸਤਾ ਗੱਡੀ ਵਿਚ ਸਵਾਰ ਹੋ ਕੇ ਜਦੋਂ ਪਿੰਡ ਗੜਾਂਗਾਂ ਨੇੜੇ ਪਹੁੰਚੇ ਤਾਂ ਹਾਦਸਾ ਵਾਪਰ ਗਿਆ ਅਤੇ ਗੱਡੀ ਨੇੜੇ ਬਣੇ ਡੂੰਘੇ ਖਤਾਨਾਂ ਵਿਚ ਖੜ੍ਹੇ ਪਾਣੀ ਵਿਚ ਜਾ ਡਿੱਗੀ ਜਿਸ ਨੂੰ ਸਥਾਨਕ ਲੋਕਾਂ ਨੇ ਬਾਹਰ ਕਢਿਆ, ਜਿਨ੍ਹਾਂ ਵਿਚੋਂ ਮੇਜਰ ਹਰਜੀਤ ਸਿੰਘ ਕੰਗ,  ਪਤਨੀ ਕੁਲਦੀਪ ਕੌਰ ਕੰਗ ਅਤੇ ਨੂੰਹ ਨਵਨੀਤ ਕੌਰ ਪਤਨੀ ਤੇਜਪਾਲ ਸਿੰਘ ਵਾਸੀ ਮੋਰਿੰਡਾ ਨੂੰ ਸਰਕਾਰੀ ਹਸਪਤਾਲ ਫ਼ਤਿਹਗੜ੍ਹ ਸਾਹਿਬ ਅਤੇ ਪੋਤਰੀ ਇਵਾਦਤ (11) ਪੁੱਤਰੀ ਤੇਜਪਾਲ ਸਿੰਘ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵਲੋਂ ਚਾਰਾਂ ਨੂੰ ਮ੍ਰਿਤਕ ਕਰਾਰ ਦੇ ਦਿਤਾ ਗਿਆ। ਇਸ ਮੌਕੇ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਦਸਿਆ  ਕਿ ਹਾਦਸਾਗ੍ਰਸਤ ਗੱਡੀ ਚੁੰਨੀ ਤੋਂ ਆ ਰਹੀ ਸੀ ਤੇ ਅਚਾਨਕ ਖਤਾਨਾਂ ਵਿਚ ਖੜ੍ਹੇ ਪਾਣੀ ਵਿਚ ਜਾ ਡਿੱਗੀ ਜਿਸ ਨੂੰ ਟਰੈਕਟਰ ਦੀ ਮੱਦਦ ਨਾਲ ਬਾਹਰ ਕਢਿਆ ਗਿਆ ਤੇ ਕਾਰ ਦੇ ਸ਼ੀਸ਼ੇ ਤੋੜ ਕੇ ਚਾਰਾਂ ਨੂੰ ਬਾਹਰ ਕਢਿਆ ਅਤੇ ਹਸਪਤਾਲਾਂ ਵਿਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਐਸ. ਐਚ. ਓ. ਘੜੂੰਆਂ ਅਮਨਦੀਪ ਕੌਰ ਬਰਾੜ ਨੇ ਦਸਿਆ ਕਿ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋਈ ਹੈ ਪ੍ਰੰਤੂ ਹਾਦਸੇ ਦੇ ਕਾਰਨਾਂ ਦਾ ਪਤਾ ਨਹੀ ਲਗਿਆ, ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe