ਨਵੀਂ ਦਿੱਲੀ : ਕਾਂਗਰਸੀ ਸਾਂਸਦ ਰਵਨੀਤ ਸਿੰਘੂ ਬਿੱਟੂ ਦਾ ਸਿੰਘੂ ਬਾਰਡਰ ਉਤੇ ਜ਼ੋਰਦਾਰ ਵਿਰੋਧ ਹੋਇਆ ਹੈ। ਰਵਨੀਤ ਬਿੱਟੂ ਤੇ ਜੀਰਾ ਨਾਲ ਧੱਕਾਮੁੱਕੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪਤਾ ਲੱਗਾ ਹੈ ਬਿੱਟੂ ਨਾਲ ਕਾਫੀ ਧੱਕਾਮੁੱਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਪੱਗ ਵੀ ਲਾਹੀ ਗਈ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਭੰਨ ਤੋੜ ਦੀ ਵੀ ਖਬਰ ਹੈ। ਕਾਂਗਰਸੀ ਸਾਂਸਦ ਰਵਨੀਤ ਸਿੰਘੂ ਬਿੱਟੂ ਦਾ ਸਿੰਘੂ ਬਾਰਡਰ ਉਤੇ ਜ਼ੋਰਦਾਰ ਵਿਰੋਧ ਹੋਇਆ ਹੈ। ਰਵਨੀਤ ਬਿੱਟੂ ਨਾਲ ਧੱਕਾਮੁੱਕੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪਤਾ ਲੱਗਾ ਹੈ ਬਿੱਟੂ ਨਾਲ ਕਾਫੀ ਧੱਕਾਮੁੱਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਪੱਗ ਵੀ ਲਾਹੀ ਗਈ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਭੰਨ ਤੋੜ ਦੀ ਵੀ ਖਬਰ ਹੈ।
ਰਵਨੀਤ ਸਿੰਘ ਬਿੱਟੂ ਨੇ ਹਮਲੇ ਤੋਂ ਤੁਰੰਤ ਬਾਅਦ ਇਸ ਹਮਲਾ ਕਰਨ ਵਾਲਿਆਂ ਨੂੰ ਮੁਆਫ਼ ਕਰਨ ਦੀ ਗੱਲ ਕਹੀ ਅਤੇ ਖੁਦ ਨੂੰ ਕਿਸਾਨ ਹਿਤੈਸ਼ੀ ਕਹਿੰਦਿਆਂ ਵੱਡੇ ਦਿਲ ਦਾ ਸਬੂਤ ਦਿਤਾ। ਰਵਨੀਤ ਬਿੱਟੂ ਨੇ ਕਿਹਾ ਕਿ ਇਹ ਹਮਲਾ ਉਨ੍ਹਾਂ ਸ਼ਰਾਰਤੀ ਅਨਸਰਾਂ ਵਲੋਂ ਕੀਤਾ ਗਿਆ ਹੈ, ਜੋ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਇਹ ਸ਼ਰਾਰਤੀ ਲੋਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਟਕਰਾਅ ਪੈਦਾ ਕਰ ਕੇ ਕਿਸਾਨੀ ਸੰਘਰਸ਼ ਨੂੰ ਅਸਫ਼ਲ ਬਣਾਉਣਾ ਚਾਹੁੰਦੇ ਹਨ। ਧਰਨਾਕਾਰੀ ਕਿਸਾਨਾਂ ਵਿਚਾਲੇ ਜਾਣ ਸਬੰਧੀ ਉਠ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਵਿਚਾਲੇ ਨਹੀਂ ਗਏ ਤੇ ਨਾ ਹੀ ਜਾਣਾ ਚਾਹੁੰਦੇ ਹਨ।