ਜਲੰਧਰ : ਥਾਣਾ ਨੰ. ਅੱਠ ਦੀ ਹੱਦ ਵਿਚ ਪੈਂਦੇ ਲੰਮਾ ਪਿੰਡ ਲਾਗੇ ਸਥਿਤ ਗੁਲਮਰਗ ਕਲੋਨੀ ਵਿਚ ਪਰਵਾਸੀ ਮਜ਼ਦੂਰਾਂ ਲਈ ਬਣੇ ਕੁਆਟਰਾਂ ਵਿਚ ਰਹਿੰਦੇ ਇਕ ਨੌਜਵਾਨ ਨੇ ਆਪਣੇ ਨਾਲ ਦੇ ਕਮਰੇ ਵਿੱਚ ਰਹਿਣ ਵਾਲੀ ਇਕ ਛੇ ਸਾਲ ਦੀ ਅਪਾਹਜ ਬੱਚੀ ਨੂੰ ਕੁਰਕਰੇ ਦਿਲਵਾਉਣ ਦਾ ਝਾਂਸਾ ਦੇ ਕੇ ਖੇਤਾਂ ਵਿੱਚ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ।ਪੁਲਿਸ ਵੱਲੋਂ ਬੱਚੀ ਦੀ ਮਾਂ ਦੀ ਸ਼ਿਕਾਇਤ ਤੇ ਬੱਚੀ ਨੂੰ ਬਰਾਮਦ ਕਰਕੇ ਉਸ ਦਾ ਸਿਵਲ ਹਸਪਤਾਲ ਚੋਂ ਡਾਕਟਰੀ ਜਾਂਚ ਕਰਵਾਈ ਅਤੇ ਉਸ ਨੂੰ ਲਿਜਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅੱਠ ਦੇ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਲਮਰਗ ਕਲੋਨੀ ਵਿੱਚ ਰਹਿਣ ਵਾਲੀ ਇਕ ਮਹਿਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਇਹ ਇਕ ਟੂਟੀਆਂ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦੀ ਹੈ ਅਤੇ ਉਸ ਦਾ ਪਤੀ ਪਿੰਡ ਵਿੱਚ ਹੀ ਰਹਿੰਦਾ ਹੈ। ਉਹ ਆਪਣੀ ਛੇ ਸਾਲ ਦੀ ਬੱਚੀ ਜੋ ਕਿ ਅਪਾਹਿਜ ਹੈ ਨੂੰ ਘਰ ਛੱਡ ਕੇ ਕੰਮ ਤੇ ਚਲੀ ਗਈ ਸੀ ਸ਼ਾਮ ਵੇਲੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਕੁਆਰਟਰਾਂ ਦੇ ਵਿੱਚ ਹੀ ਰਹਿਣ ਵਾਲਾ ਹਨੀ ਵਾਸੀ ਭੋਗਪੁਰ ਉਸ ਦੀ ਬੱਚੀ ਨੂੰ ਕੁਰਕਰੇ ਦੁਆਉਣ ਦਾ ਝਾਂਸਾ ਦੇ ਕੇ ਲੈ ਗਿਆ ਹੈ।ਜਿਸ ਤੇ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰਕੇ ਬੱਚੀ ਨੂੰ ਲੱਭਣਾ ਸ਼ੁਰੂ ਕੀਤਾ ਬੱਚੀ ਉਨ੍ਹਾਂ ਨੂੰ ਖੇਤਾਂ ਵਿੱਚ ਮਿਲ ਗਈ। ਪੁਲਿਸ ਨੇ ਬੱਚੀ ਨੂੰ ਸਿਵਲ ਹਸਪਤਾਲ ਵਿਚ ਮੈਡੀਕਲ ਜਾਂਚ ਲਈ ਲਿਆਂਦਾ ਅਤੇ ਉਸ ਦੀ ਮੈਡੀਕਲ ਜਾਂਚ ਕਰਵਾਈ ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚੀ ਨੂੰ ਲਿਜਾਉਣ ਵਾਲੇ ਹਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਮੈਡੀਕਲ ਜਾਂਚ ਦੀ ਰਿਪੋਰਟ ਵਿੱਚ ਡਾਕਟਰਾਂ ਨੇ ਦੱਸਿਆ ਹੈ ਕਿ ਬੱਚੀ ਨਾਲ ਸਿਰਫ਼ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਹਨੀ ਦੇ ਖਿਲਾਫ਼ ਧਾਰਾ 365 ਆਈਪੀਸੀ /4, 8 ਪਾਸਕੋ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ।