ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਸ ਦੀ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲੇ ਟੀਕੇ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ਵਨੀ ਨੰਦਾ ਨੇ ਦੱਸਿਆ ਕਿ ਪੁਲਿਸ ਪਾਰਟੀ ਸੂਰਯਾ ਐਨਕਲੇਵ ਅੰਡਰਬ੍ਰਿਜ ਲਾਗੇ ਗਸ਼ਤ ਕਰ ਰਹੀ ਸੀ ਕਿ ਇੱਕ ਨੌਜਵਾਨ ਉੱਥੋਂ ਲੰਘਦਾ ਹੋਇਆ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਇਕ ਵਜ਼ਨੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਸ਼ੱਕ ਪੈਣ ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 150 ਨਸ਼ੀਲੇ ਟੀਕੇ ਬਰਾਮਦ ਹੋਏ। ਉਕਤ ਨੌਜਵਾਨ ਜਿਸ ਦੀ ਪਹਿਚਾਣ ਮਨੋਜ ਕੁਮਾਰ ਉਰਫ ਮੋਨੂੰ ਵਾਸੀ ਏਕਤਾ ਨਗਰ ਦੇ ਰੂਪ ਵਿਚ ਹੋਈ ਹੈ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ ਡੀ ਪੀ ਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।