Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਚੰਡੀਗੜ੍ਹ / ਮੋਹਾਲੀ

ਮੋਦੀ ਆਰਥਿਕ ਬਹਾਲੀ ਲਈ ਬਾਇਡਨ ਯੋਜਨਾ ਨੂੰ ਅਪਣਾਵੇ: ਮਨਪ੍ਰੀਤ ਬਾਦਲ

January 25, 2021 07:45 PM

ਆਰਥਿਕ ਸੰਕਟ ਵਿਚੋਂ ਬਾਹਰ ਨਿਕਲਣ ਦਾ ਖੇਤੀਬਾੜੀ ਇੱਕੋ-ਇੱਕ ਰਾਹ

ਚੰਡੀਗੜ੍ਹ :ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਉਭਰੀ ਆਰਥਿਕ ਮੰਦੀ ਤੋਂ ਬਾਹਰ ਨਿਕਲਣ ਲਈ ਭਾਰਤ ਨੂੰ ਅਮਰੀਕੀ ਰਾਸ਼ਟਰਪਤੀ ਵੱਲੋਂ ਉਲੀਕੀ ਯੋਜਨਾ ਵੱਲ ਧਿਆਨ ਦੇਣਾ ਚਾਹੀਦਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਰਿਕਵਰੀ ਪਲਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਸ ਨੇ ਪਹਿਲਾਂ ਹੀ ਅਮਰੀਕਾ ਦੇ ਖੇਤੀਬਾੜੀ ਵਿਭਾਗ ਨੂੰ ਉਨ੍ਹਾਂ ਦੇ ਖੁਰਾਕ ਖੇਤਰ `ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਅੱਜ ਬਠਿੰਡਾ ਵਿਖੇ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਸਾਰੇ ਦੇਸ਼ ਕੋਵਿਡ ਸਦਕਾ ਪੈਦਾ ਹੋਏ ਆਰਥਿਕ ਸੰਕਟ ‘ਚੋਂ ਬਾਹਰ ਆਉਣ ਲਈ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਖੇਤੀਬਾੜੀ ਮੰਤਰਾਲੇ ਨੂੰ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰਕੇ ਵਿਸ਼ਵ ਪੱਧਰੀ ਪ੍ਰਵਾਨਿਤ ਰਣਨੀਤੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸੇਵਾ ਅਤੇ ਨਿਰਮਾਣ ਖੇਤਰ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਹ ਸਿਰਫ਼ ਖੇਤੀਬਾੜੀ ਖੇਤਰ ਹੀ ਸੀ ਜੋ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਲਈ ਲਾਹੇਵੰਦ ਸਾਬਿਤ ਹੋਇਆ। ਜਦੋਂ ਫੈਕਟਰੀਆਂ ਬੰਦ ਹੋ ਗਈਆਂ ਅਤੇ ਸੇਵਾ ਖੇਤਰ ਵਿੱਚ ਗਿਰਾਵਟ ਆਈ ਤਾਂ ਕਿਸਾਨਾਂ ਨੇ ਆਪਣਾ ਕੰਮ ਕਰਨਾ ਜਾਰੀ ਰੱਖਿਆ ਅਤੇ ਕਰੋਨਾ ਦੇ ਬਾਵਜੂਦ ਫਸਲਾਂ ਦੀ ਕਾਸ਼ਤ ਜਾਰੀ ਰੱਖੀ।

 

Have something to say? Post your comment

Subscribe