ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੀ ਗਈ ਟਰੈਕਟਰ ਰੈਲੀ ਮੌਕੇ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਹਾ ਕਿ ਉਹ 26 ਜਨਵਰੀ ਦੀ ਬਜਾਏ ਕੋਈ ਹੋਰ ਦਿਨ ਚੁਣ ਸਕਦੇ ਸਨ ਪਰ ਉਨ੍ਹਾਂ ਨੇ ਇਹੀ ਦਿਨ ਤੈਅ ਕਰ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨੀ ਲਹਿਰ ਜਲਦੀ ਖ਼ਤਮ ਹੋ ਜਾਵੇਗੀ।
ਸੋਮਵਾਰ ਨੂੰ ਤੋਮਰ ਨੇ ਕਿਸਾਨਾਂ ਦੇ ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਰੈਲੀ ਕਰਨ ਦੇ ਫੈਸਲੇ‘ਤੇ ਕਿਹਾ ਕਿ ਇਹ ਰੈਲੀ ਬਿਨਾਂ ਕਿਸੇ ਹਾਦਸੇ ਦੇ ਸ਼ਾਂਤੀਪੂਰਣ ਢੰਗ ਨਾਲ ਪ੍ਰਬੰਧਿਤ ਕਰਨਾ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹੋਵੇਗੀ।
ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ 11ਵੇਂ ਦੌਰ ਦੇ ਗੱਲਬਾਤ ਦੇ ਬਗੈਰ ਸਿੱਟੇ ਅਤੇ ਕਿਸਾਨ ਜੱਥੇਬੰਦੀਆਂ ਦੀ ਅਸੰਤੁਸ਼ਟੀ ਬਾਰੇ, ਤੋਮਰ ਨੇ ਕਿਹਾ ਕਿ ਕੋਈ ਵੀ ਵਿਅਕਤੀ ਸਹਿਮਤ ਨਾ ਹੋਣ ‘ਤੇ ਅਸਹਿਮਤੀ ਜ਼ਾਹਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਦੇਖਿਆ ਕਿ ਕੁਝ ਕਿਸਾਨ ਹਾਲਾਂਕਿ ਜ਼ਿਆਦਾ ਗਿਣਤੀ ਵਿੱਚ ਨਹੀਂ ਸਨ ਪਰ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਦੇ ਵਿਰੋਧ ਦੇ ਮੱਦੇਨਜ਼ਰ ਸਰਕਾਰ ਨੇ ਸੋਚਿਆ ਕਿ ਗੱਲਬਾਤ ਰਾਹੀਂ ਕੋਈ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜੇ ਵੀ ਉਮੀਦ ਹੈ ਕਿ ਮਾਮਲਾ ਜਲਦ ਹੱਲ ਹੋ ਜਾਵੇਗਾ।