ਨਵੀਂ ਦਿੱਲੀ : ਇੱਕ ਪਾਸੇ ਦੇਸ਼ ਦਾ ਸੱਭ ਤੋਂ ਵੱਡਾ ਅੰਦੋਲਨ ਚੱਲ ਰਿਹਾ ਹੈ ਅਤੇ ਕਿਸਾਨ ਸੜਕਾਂ 'ਤੇ ਹਨ। ਅੱਜ 26 ਜਨਵਰੀ ਦੇ ਮੌਕੇ 'ਤੇ ਕਿਸਾਨਾਂ ਵਲੋਂ ਟਰੈਕਰ ਮਾਰਚ ਵੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਦੇ ਭਾਅ ਅਸਮਾਨ ਛੂਹ ਰਹੇ ਹਨ। ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ ਮੰਗਲਵਾਰ ਨੂੰ 86 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ, ਜਦਕਿ ਡੀਜ਼ਲ ਦੀ ਕੀਮਤ 76 ਰੁਪਏ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਦੇ ਨੋਟੀਫਿਕੇਸ਼ਨ ਅਨੁਸਾਰ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਇਸ ਵੇਲੇ ਦਿੱਲੀ ਵਿਚ ਪੈਟਰੋਲ ਦੀ ਕੀਮਤ 86.05 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 92.62 ਰੁਪਏ ਪ੍ਰਤੀ ਲਿਟਰ ਕੀਤੀ ਗਈ ਹੈ। ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ 'ਚ ਡੀਜ਼ਲ ਦੀ ਕੀਮਤ 76.23 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ' ਚ 83.03 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।