ਨਵੀਂ ਦਿੱਲੀ : ਇੰਡੋ-ਤਿੱਬਤ ਬਾਰਡਰ ਪੁਲੀਸ (ITBP) ਦੇ ਜਵਾਨਾਂ ਨੇ ਮੰਗਲਵਾਰ ਨੂੰ ਲੱਦਾਖ ਵਿਚ ਜਬਰਦਸਤ ਠੰਢ ਵਿੱਚ ਗਣਤੰਤਰ ਦਿਵਸ ਮਨਾਇਆ। ਇਨ੍ਹਾਂ ਬਹਾਦਰ ਜਵਾਨਾਂ ਨੇ ਸਮੁੰਦਰ ਤੋਂ 17, 000 ਫੁੱਟ ਦੀ ਉੱਚੀ ਥਾਂ 'ਤੇ ਕੌਮੀ ਝੰਡਾ ਲਹਿਰਾਇਆ। ਮਨਫ਼ੀ ਤਾਪਮਾਨ ਹੋਣ ਦੇ ਬਾਵਜੂਦ ਜਵਾਨਾਂ ਦਾ ਜੋਸ਼ ਕਾਬਿਲ-ਏ-ਤਾਰੀਫ਼ ਹੈ। ਜਵਾਨਾਂ ਨੇ ਜਿਸ ਸ਼ਾਨ ਨਾਲ ਗਣਤੰਤਰ ਦਿਵਸ ਮਨਾਇਆ ਉਨ੍ਹਾਂ ਨੂੰ ਲੋਕ ਸਲਾਮ ਕਰ ਰਹੇ ਹਨ।