ਨਵੀਂ ਦਿੱਲੀ : ਤਾਜ਼ਾ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ-ਐਨ. ਸੀ. ਆਰ. ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੇ ਗਏ ਹਨ ਜਿਸ ਦੇ ਮੱਦੇਨਜ਼ਰ ਦਿੱਲੀ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾ ਮੰਗਲਵਾਰ ਦੁਪਹਿਰ ਤੋਂ ਅਗਲੇ 12 ਘੰਟਿਆਂ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਸਿੰਘੂ, ਗਾਜ਼ੀਪੁਰ, ਟਿਕਰੀ, ਮੁਕਰਬਾ ਤੇ ਨਾਂਗਲੋਈ ਖੇਤਰਾਂ ਵਿੱਚ ਲਾਗੂ ਹੋਣਗੇ।