ਜਲੰਧਰ : ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਐੱਮ. ਪੀ. ਸੰਨੀ ਦਿਓਲ ਨੇ ਲਾਲ ਕਿਲ੍ਹੇ 'ਚ ਹੋਈ ਘਟਨਾ ਨੂੰ ਦੇਖਦੇ ਹੋਏ ਇਕ ਵਾਰ ਫਿਰ ਪੰਜਾਬ 'ਚ ਉਨ੍ਹਾਂ ਦੀਆਂ ਚੋਣਾਂ ਦਾ ਲੇਖਾ-ਜੋਖਾ ਦੇਖਣ ਵਾਲੇ ਆਪਣੇ ਸਾਥੀ ਅਤੇ ਅਦਾਕਾਰ ਦੀਪ ਸਿੱਧੂ ਤੋਂ ਆਪਣਾ ਪੱਲਾ ਝਾੜਦੇ ਹੋਏ ਦਿਖਾਈ ਦਿੱਤੇ ਹਨ। ਉਨ੍ਹਾਂ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ 'ਤੇ ਇਕ ਪੋਸ਼ਟ ਰਾਹੀਂ ਕਿਹਾ ਕਿ ਅੱਜ ਲਾਲ ਕਿਲ੍ਹੇ 'ਚ ਜੋ ਹੋਇਆ ਉਹ ਦੇਖ ਕੇ ਬਹੁਤ ਮੰਨ ਦੁੱਖੀ ਹੋਇਆ ਹੈ, ਨਾਲ ਹੀ ਉਨ੍ਹਾਂ ਨੇ ਆਪਣੀ 6 ਦਸੰਬਰ ਵਾਲੀ ਇਕ ਪੋਸਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੈਂ ਪਹਿਲਾਂ ਵੀ ਇਹ ਸਾਫ ਕਰ ਚੁੱਕਾ ਹਾਂ ਕਿ ਦੀਪ ਸਿੱਧੂ ਦਾ ਮੇਰੇ ਜਾਂ ਮੇਰੇ ਪਰਿਵਾਰ ਨਾਲ ਕੋਈ ਸੰਬੰਧ ਨਹੀਂ ਹੈ।