ਨਵੀਂ ਦਿੱਲੀ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੁੱਧਵਾਰ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦਾ ਸਭ ਤੋਂ ਵੱਡਾ ਗੱਦਾਰ ਕਰਾਰ ਦਿੰਦਿਆਂ ਇਨ੍ਹਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਰਾਜੇਵਾਲ ਨੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ "ਕਿਸਾਨਾਂ ਦੇ ਅੰਦੋਲਨ ਵਿਚੋਂ ਗੰਦਗੀ ਕੱਢਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਿਸਾਨ ਨੇਤਾ ਨੇ ਲਾਲ ਕਿਲ੍ਹੇ ਤੱਕ ਕੁਝ ਗਰੁੱਪਾਂ ਦੇ ਮਾਰਚ ਨੂੰ ਸੌਖਿਆਂ ਲਾਂਘਾ ਦੇਣ ਦੇ ਮਾਮਲੇ ਨੂੰ ਵੀ ਗੰਭੀਰ ਦਸਦਿਆਂ ਦਿੱਲੀ ਪੁਲੀਸ ਦੀ ਭੂਮਿਕਾ ’ਤੇ ਵੀ ਸੁਆਲ ਉਠਾਇਆ ਹੈ।