ਨਵੀਂ ਦਿੱਲੀ : ਬੀਤੇ ਕੱਲ੍ਹ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਜਥੇਬੰਦੀਆਂ 'ਚ ਫੁੱਟ ਪੈਣੀ ਸ਼ੁਰੂ ਹੋ ਗਈ ਹੈ। ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ (ਭਾਨੂ) ਜਥੇਬੰਦੀ ਨੇ ਵੀ ਖ਼ੁਦ ਨੂੰ ਕਿਸਾਨ ਅੰਦੋਲਨ ਤੋਂ ਵੱਖ ਕਰ ਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਪ੍ਰਧਾਨ ਠਾਕੁਰ ਪ੍ਰਤਾਪ ਸਿੰਘ ਨੇ ਚਿੱਲਾ ਬਾਰਡਰ 'ਤੇ ਗੱਲਬਾਤ ਕਰਦਿਆਂ ਇਸ ਸਬੰਧੀ ਐਲਾਨ ਕੀਤਾ ਹੈ।